ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਰਨੀਚਰ ਹਾਊਸ ’ਚ ਅੱਗ ਲੱਗਣ ਕਾਰਨ ਦੋ ਜਣੇ ਝੁਲਸੇ

07:42 AM Apr 19, 2024 IST
ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਣ ਲਈ ਇਕੱਤਰ ਹੋਏ ਲੋਕ। -ਫੋਟੋ: ਰਾਣਾ

ਪੱਤਰ ਪ੍ਰੇਰਕ
ਸ੍ਰੀ ਹਰਗੋਬਿੰਦਪੁਰ ਸਾਹਿਬ, 18 ਅਪਰੈਲ
ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਅੰਮ੍ਰਿਤਸਰ ਰੋਡ ’ਤੇ ਮੀਰੀ-ਪੀਰੀ ਫਰਨੀਚਰ ਹਾਊਸ ਵਿੱਚ ਅੱਗ ਲੱਗ ਗਈ। ਇਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਫਰਨੀਚਰ ਹਾਊਸ ਦੇ ਮਾਲਕ ਹਰਦੀਪ ਸਿੰਘ ਤੇ ਉਸ ਦੀ ਮਾਤਾ ਮਨਜਿੰਦਰ ਕੌਰ ਬੁਰੀ ਤਰ੍ਹਾਂ ਝੁਲਸ ਗਏ। ਜਾਣਕਾਰੀ ਮੁਤਾਬਿਕ ਅੱਜ ਸਵੇਰੇ ਕਰੀਬ 10 ਵਜੇ ਫਰਨੀਚਰ ਹਾਊਸ ਦੀ ਤਿੰਨ ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਗਈ। ਮੁਹੱਲਾ ਵਾਸੀਆਂ ਤੇ ਰਾਹਗੀਰਾਂ ਨੇ ਅੱਗ ਬਝਾਉਣ ਦੀ ਕੋਸਿਸ਼ ਕੀਤੀ ਪਰ ਅੱਗ ਜ਼ਿਆਦਾ ਹੋਣ ਕਰ ਕੇ ਕੀਮਤੀ ਸਾਮਾਨ ਸੜ ਗਿਆ। ਲੋਕਾਂ ਨੇ ਅੱਗ ਬਝਾਊ ਗੱਡੀਆਂ ਦੀ ਮੱਦਦ ਮੰਗੀ ਪਰ ਜ਼ਿਆਦਾ ਦੂਰੀ ਹੋਣ ਕਰ ਕੇ ਅੱਗ ਬਝਾਉਣ ਵਾਲੀਆਂ ਗੱਡੀਆਂ ਦੇਰੀ ਨਾਲ ਪੁੱਜੀਆਂ ਜਿਸ ਨਾਲ ਨੁਕਸਾਨ ਬਹੁਤ ਜ਼ਿਆਦਾ ਹੋ ਗਿਆ। ਲੋਕਾਂ ਨੇ ਮੁਸ਼ਕਲ ਨਾਲ ਪਰਿਵਾਰਕ ਮੈਂਬਰਾਂ ਨੂੰ ਅੱਗ ਦੀ ਲਪੇਟ ਵਿੱਚੋਂ ਬਾਹਰ ਕੱਢਿਆ ਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਜ਼ਿਆਦਾ ਝੁਲਸਣ ਕਰ ਕੇ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆਂ ਕਿ ਅਚਾਨਕ ਬਿਜਲੀ ਜ਼ਿਆਦਾ ਆ ਗਈ ਜਿਸ ਨਾਲ ਟਿਊਬ ਲਾਈਟ ਤੇ ਹੋਰ ਬਿਜਲੀ ਉਪਕਰਨਾਂ ’ਚ ਅੱਗ ਲੱਗੀ ਗਈ। ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਅੱਗ ਬਝਾਉਣ ਵਾਲੀ ਗੱਡੀ ਨਾ ਹੋਣ ਕਰ ਕੇ ਪਹਿਲਾਂ ਵੀ ਕਈ ਵਾਰ ਵੱਡੇ ਨੁਕਸਾਨ ਹੋ ਚੁੱਕੇ ਹਨ। ਸ਼ਹਿਰ ਵਾਸੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੌਂਸਲ ਨੂੰ ਫਾਇਰ ਬ੍ਰਿਗੇਡ ਗੱਡੀ ਦਿੱਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਹੋ ਜਿਹੀਆਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕਾਬੂ ਪਾਇਆ ਜਾ ਸਕੇ।

Advertisement

Advertisement
Advertisement