ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਜਣੇ ਚੋਰੀ ਦੇ ਅੱਠ ਮੋਟਰਸਾਈਕਲਾਂ ਸਮੇਤ ਕਾਬੂ

08:31 AM Aug 04, 2024 IST
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਖਨੌਰੀ ਪੁਲੀਸ ਦੇ ਅਧਿਕਾਰੀ।

ਹਰਜੀਤ ਸਿੰਘ
ਖਨੌਰੀ, 3 ਅਗਸਤ
ਇੱਥੋਂ ਦੀ ਪੁਲੀਸ ਨੇ ਮੋਟਰਸਾਈਕਲ ਚੋਰੀ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਅੱਠ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਐੱਸਐੱਚਓ ਖਨੌਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਭਾਖੜਾ ਨਹਿਰ ਦੇ ਪੁਲ ਨੇੜੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਗੋਪਾਲ ਵਾਸੀ ਖਨੌਰੀ ਤੇ ਰਵੀ ਵਾਸੀ ਖਨੌਰੀ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਜਿਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕੀਤੇ ਹਨ। ਇਨ੍ਹਾਂ ਨੇ ਚੋਰੀ ਦਾ ਮੋਟਰਸਾਈਕਲ ਸੂਆ ਪੁਲ ਨੇੜੇ ਬਨਾਰਸੀ ਰੋਡ ’ਤੇ ਬੰਦ ਪਏ ਸ਼ੈੱਲਰ ਵਿੱਚ ਖੜ੍ਹੇ ਕੀਤੇ ਹੋਏ ਹਨ ਅਤੇ ਅੱਜ ਕਿਸੇ ਵਾਹਨ ਦਾ ਪ੍ਰਬੰਧ ਕਰਕੇ ਹੋਰ ਸ਼ਹਿਰ ਵਿੱਚ ਵੇਚਣ ਦੀ ਤਿਆਰੀ ਕਰ ਰਹੇ ਹਨ ਜੇਕਰ ਸ਼ੈੱਲਰ ਵਿੱਚ ਛਾਪਾ ਮਾਰਿਆ ਜਾਵੇ ਤਾਂ ਗੋਪਾਲ ਸਿੰਘ ਤੇ ਰਵੀ ਨੂੰ ਸਮੇਤ ਚੋਰੀ ਦੇ ਮੋਟਰਸਾਈਕਲਾਂ ਦੇ ਕਾਬੂ ਕੀਤਾ ਜਾ ਸਕਦਾ ਹੈ। ਇਸ ਮਗਰੋਂ ਪੁਲੀਸ ਨੇ ਕਾਰਵਾਈ ਕਰਦੇ ਹੋਏ ਗੋਪਾਲ ਅਤੇ ਰਵੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮਾਂ ਕੋਲੋਂ ਚੋਰੀ ਦੇ 8 ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹੋਰ ਵਾਰਦਾਤਾਂ ਬਾਰੇ ਪੁੱਛ-ਪੜਤਾਲ ਕੀਤੀ ਜਾਵੇਗੀ ਤੇ ਇਨ੍ਹਾਂ ਨੂੰ ਕਿਸ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਹਾਇਕ ਥਾਣੇਦਾਰ ਬਲਵੀਰ ਸਿੰਘ, ਹੌਲਦਾਰ ਗੁਰਪ੍ਰੀਤ ਸਿੰਘ, ਰਾਜੂ ਸਿੰਘ, ਨਿਰਮਲ ਸਿੰਘ ਸਮੇਤ ਪੁਲੀਸ ਮੁਲਾਜ਼ਮ ਹਾਜ਼ਰ ਸਨ।

Advertisement

Advertisement
Advertisement