ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਵਿਅਕਤੀ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

07:36 AM Sep 03, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਸਤੰਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਦੁੱਗਰੀ ਦੇ ਥਾਣੇਦਾਰ ਗੌਰਵ ਚੌਹਾਨ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਲਾਈਟਾਂ ਫੇਜ਼-1 ਚੌਕ ਦੁੱਗਰੀ ਮੌਜੂਦ ਸੀ ਤਾਂ ਸੁਨੀਲ ਸਿੰਗਲਾ ਵਾਸੀ ਐੱਲਆਈਜੀ ਫਲੈਟ, ਫੇਜ਼-3, ਦੁੱਗਰੀ ਨੂੰ ਈ-ਰਿਕਸ਼ਾ ’ਤੇ ਸ਼ਰਾਬ ਲੋਡ ਕਰ ਕੇ ਪਿੰਡ ਦੁੱਗਰੀ ਤੋਂ ਫੇਜ਼-2 ਸਾਇਡ ਜਾਂਦਿਆਂ ਕਾਬੂ ਕਰ ਲਿਆ ਅਤੇ ਉਸ ਕੋਲੋਂ 24 ਬੋਤਲਾਂ ਆਫੀਸਰ ਚੁਆਇਸ ਅਤੇ 12 ਬੋਤਲਾਂ ਰੰਮ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 5 ਦੇ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਕੁਮਾਰਦੀਪ ਸਿੰਘ ਵਾਸੀ ਮਨਜੀਤ ਨਗਰ ਸਾਹਮਣੇ ਤੋਂ ਕੱਪੜੇ ਦਾ ਥੈਲਾ ਚੁੱਕੀ ਆਉਂਦਾ ਦਿਖਾਈ ਦਿੱਤਾ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।

Advertisement

Advertisement