For the best experience, open
https://m.punjabitribuneonline.com
on your mobile browser.
Advertisement

ਦੋ ਵਿਅਕਤੀ ਕਿੱਲੋ ਅਫੀਮ ਸਮੇਤ ਕਾਬੂ

11:03 AM Feb 12, 2024 IST
ਦੋ ਵਿਅਕਤੀ ਕਿੱਲੋ ਅਫੀਮ ਸਮੇਤ ਕਾਬੂ
Advertisement

ਖ਼ੇਤਰੀ ਪ੍ਰਤੀਨਿਧ
ਪਟਿਆਲਾ, 11 ਫਰਵਰੀ
ਥਾਣਾ ਸਦਰ ਰਾਜਪੁਰਾ ਦੇ ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਅਤੇ ਟੀਮਾਂ ਵੱਲੋਂ ਵਿਕਰਮਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਕੀਤੀਆਂ ਗਈਆਂ ਦੋ ਵੱਖ ਵੱਖ ਕਾਰਵਾਈਆਂ ਦੌਰਾਨ ਦੋ ਹੋਰ ਵਿਅਕਤੀਆਂ ਨੂੰ ਅੱਧਾ ਅੱਧਾ ਕਿਲੋ (ਕੁੱਲ ਇੱਕ ਕਿਲੋ) ਅਫੀਮ ਸਮੇਤ ਕਾਬੂ ਕੀਤਾ। ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਅੱਜ ਇੱਥੇ ਦੱਸਿਆ ਕਿ ਪੁਲੀਸ ਦੇ ਹੱਥੇ ਚੜ੍ਹੇ ਇਨ੍ਹਾਂ ਮੁਲਜ਼ਮਾਂ ਵਿੱਚ ਅਸ਼ਾ ਰਾਮ ਤੇ ਸੱਤਪਾਲ ਵਰਮਾ ਵਾਸੀਆਨ ਸਹਾਰਨਪੁਰ (ਯੂ.ਪੀ) ਦੇ ਨਾ ਸ਼ਾਮਿਲ ਹਨ। ਇਨ੍ਹਾਂ ਵਿੱਚੋਂ ਇੱਕ ਨੂੰ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਅਤੇ ਦੂਜੇ ਨੂੰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦਬੋਚਿਆ। ਪਟਿਆਲਾ ਦੇ ਐੱਸਪੀ ਇਨਵੈਸਟੀਗੇਸ਼ਨ ਯੋਗੇਸ਼ ਸ਼ਰਮਾ ਦਾ ਕਹਿਣਾ ਸੀ ਕਿ ਦੋਵਾਂ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲੈ ਕੇ ਰਾਜਪੁਰਾ ਪੁਲੀਸ ਵੱਲੋਂ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

Advertisement

ਮੁਲਜ਼ਮ ਸਮੈਕ ਸਣੇ ਕਾਬੂ

ਸਮਾਣਾ (ਪੱਤਰ ਪ੍ਰੇਰਕ): ਸਦਰ ਪੁਲੀਸ ਨੇ ਇੱਕ ਨੌਜਵਾਨ ਨੂੰ 10 ਗ੍ਰਾਮ ਸਮੈਕ ਸਣੇ ਕਾਬੂ ਕਰ ਉਸ ਦੇ ਖਿਲਾਫ ਨਸ਼ਾ ਵਿਰੋਧੀ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਬੁੱਧੂ ਸਿੰਘ ਨਿਵਾਸੀ ਪਿੰਡ ਕਕਰਾਲਾ ਭਾਈਕਾ ਵੱਜੋਂ ਹੋਈ। ਏ. ਐਸ. ਆਈ. ਹਰਵਿੰਦਰ ਸਿੰਘ ਨੇ ਪੁਲੀਸ ਪਾਰਟੀ ਸਣੇ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਸਮੈਕ ਬਰਾਮਦ ਹੋਣ ’ਤੇ ਹਿਰਾਸਤ ਵਿੱਚ ਲੈ ਲਿਆ। ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਗਿਆ।

Advertisement
Author Image

Advertisement
Advertisement
×