ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਵਿਅਕਤੀ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ

06:19 AM Jul 10, 2024 IST

ਪੱਤਰ ਪ੍ਰੇਰਕ
ਪਾਤੜਾਂ, 9 ਜੁਲਾਈ
ਸ਼ਹਿਰੀ ਪੁਲੀਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਸ਼ਹਿਰੀ ਪੁਲੀਸ ਚੌਕੀ ਪਾਤੜਾਂ ਦੇ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਪਟਿਆਲਾ ਰੋਡ ਵਾਸੀ ਰਜਿੰਦਰ ਕੁਮਾਰ ਨੇ ਦੁਕਾਨ ਤੋਂ ਮੋਟਰਸਾਈਕਲ ਚੋਰੀ ਹੋਣ ਦੀ ਜਾਣਕਾਰੀ ਦਿੱਤੀ। ਇਸ ਮਗਰੋਂ ਸ਼ੱਕ ਦੇ ਆਧਾਰ ’ਤੇ ਇਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਜਿਨ੍ਹਾਂ ਕੋਲੋਂ ਚੋਰੀ ਦੋ ਮੋਟਰਸਾਈਕਲ ਬਰਾਮਦ ਹੋਏ। ਤਫਤੀਸ਼ੀ ਅਫ਼ਸਰ ਮਨਵਿੰਦਰਪਾਲ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਨਾਈਵਾਲਾ ਅਤੇ ਜਤਿੰਦਰ ਸਿੰਘ ਵਾਸੀ ਹਰਮਨ ਨਗਰ ਪਾਤੜਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆਂ ਕਿ ਦੋਵੇਂ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਹੈ।

Advertisement

Advertisement