ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਦਰਸ਼ਨਕਾਰੀ ਡਾਕਟਰਾਂ ’ਤੇ ਹਮਲੇ ਦੀ ਸਾਜ਼ਿਸ਼ ਦੇ ਦੋਸ਼ ਹੇਠ ਸੀਪੀਆਈ (ਆਗੂ) ਸਣੇ ਦੋ ਵਿਅਕਤੀ ਗ੍ਰਿਫ਼ਤਾਰ

01:36 PM Sep 14, 2024 IST

ਕੋਲਕਾਤਾ, 14 ਸਤੰਬਰ
ਸੀਪੀਆਈ (ਐੱਮ) ਆਗੂ ਕਲਾਤਨ ਦਾਸਗੁਪਤਾ ਸਣੇ ਦੋ ਵਿਅਕਤੀਆਂ ਨੂੰ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ’ਤੇ ਹਮਲਾ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਤ੍ਰਿਣਮੂਲ ਕਾਂਗਰਸ ਦੇ ਆਗੂ ਕੁਨਾਲ ਘੋਸ਼ ਨੇ ਇਕ ਫੋਨ ਕਾਲ ਦੀ ਆਡੀਓ ਕਲਿੱਪ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਦੋਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਘੋਸ਼ ਨੇ ਦੋਸ਼ ਲਗਾਇਆ ਸੀ ਕਿ ਸੂਬੇ ਵਿੱਚ ਮਮਤਾ ਬੈਨਰਜੀ ਸਰਕਾਰ ਨੂੰ ਬਦਨਾਮ ਕਰਨ ਲਈ ਸਾਲਟ ਲੇਕ ਵਿੱਚ ਸਵਾਸਥ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ’ਤੇ ਹਮਲਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪੁਲੀਸ ਨੇ ਸ਼ੁੱਕਰਵਾਰ ਨੂੰ ਜਾਰੀ ਆਡੀਓ ਕਲਿੱਪ ਦੇ ਸਬੰਧ ਵਿੱਚ ਖ਼ੁਦ ਨੋਟਿਸ ਲੈਂਦੇ ਹੋਏ ਕੇਸ ਦਰਜ ਕੀਤਾ। ਪੁਲੀਸ ਨੇ ਕਿਹਾ ਕਿ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਵਿਅਕਤੀ ਦੀ ਪਛਾਣ ਸੰਜੀਵ ਦਾਸ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਦਾਸ ਨੂੰ ਸ਼ੁੱਕਰਵਾਰ ਰਾਤ ਨੂੰ ਦੱਖਣੀ ਕੋਲਕਾਤਾ ਦੇ ਹਲਟੂ ਤੋਂ ਜਦਕਿ ਦਾਸਗੁਪਤਾ ਨੂੰ ਸੈਕਟਰ-5 ਸਵਾਸਥ ਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ। -ਪੀਟੀਆਈ

Advertisement

Advertisement