ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਾਕੇ ਫਟਣ ਕਾਰਨ ਦੋ ਵਿਅਕਤੀ ਝੁਲਸੇ

08:51 AM Oct 11, 2024 IST

ਹਰਪ੍ਰੀਤ ਕੌਰ
ਹੁਸ਼ਿਆਰਪੁਰ, 10 ਅਕਤੂਬਰ
ਸ਼ਹਿਰ ਦੇ ਪ੍ਰਲਾਦ ਨਗਰ ਇਲਾਕੇ ’ਚ ਵੀਰਵਾਰ ਸਵੇਰੇ ਉਸ ਸਮੇਂ ਸਨਸਨੀ ਫ਼ੈਲ ਗਈ ਜਦੋਂ ਜ਼ੋਰਦਾਰ ਧਮਾਕਾ ਹੋਣ ਨਾਲ ਮਕਾਨ ਹਿੱਲਣੇ ਸ਼ੁਰੂ ਹੋ ਗਏ। ਲੋਕਾਂ ’ਚ ਭਗਦੜ ਮਚ ਗਈ।
ਪਤਾ ਲੱਗਿਆ ਕਿ ਹਨੂੰਮਾਨ ਜੀ ਦੇ ਸਵਰੂਪ ਦੀ ਯਾਤਰਾ ਕੱਢੇ ਜਾਣ ਦੌਰਾਨ ਬੰਬਨੁਮਾ ਪਟਾਕਿਆਂ ਨੂੰ ਅੱਗ ਲੱਗ ਗਈ।
ਯਾਤਰਾ ਦੌਰਾਨ ਇਕ ਲੜਕੇ ਕੋਲੋਂ ਇਕ ਪਟਾਕੇ ਨੂੰ ਲਗਾਈ ਅੱਗ ਚੰਗਿਆੜੀ ਬਣ ਕੇ ਨੇੜੇ ਰੱਖੇ ਪਟਾਕਿਆਂ ਦੇ ਬੋਰੇ ’ਤੇ ਜਾ ਡਿੱਗੀ ਜਿਸ ਵਿੱਚ ਭਾਰੀ ਗਿਣਤੀ ’ਚ ਆਤਿਸ਼ਬਾਜ਼ੀ ਰੱਖੀ ਹੋਈ ਸੀ। ਜਿਵੇਂ ਹੀ ਆਤਿਸ਼ਬਾਜ਼ੀ ਨੂੰ ਅੱਗ ਲੱਗੀ ਤਾਂ ਜ਼ੋਰਦਾਰ ਧਮਾਕਾ ਹੋਇਆ।
ਅੱਗ ਲੱਗਣ ਕਾਰਨ ਦੋ ਨੌਜਵਾਨ ਗੰਭੀਰ ਰੂਪ ’ਚ ਝੁਲਸ ਗਏ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਸੜਕ ’ਤੇ ਖੜ੍ਹੀਆਂ ਦੋ ਕਾਰਾਂ ਵੀ ਨੁਕਸਾਨੀਆਂ ਗਈਆਂ। ਧਮਾਕੇ ਕਾਰਨ ਮੁਹੱਲੇ ’ਚ ਦਹਿਸ਼ਤ ਪੈਦਾ ਹੋ ਗਈ। ਬਾਅਦ ਵਿਚ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਸਾਬਕਾ ਮੰਤਰੀ ਬ੍ਰਮ ਸ਼ੰਕਰ ਜਿੰਪਾ, ਸੁੰਦਰ ਸ਼ਾਮ ਅਰੋੜਾ ਸਮੇਤ ਕਈ ਆਗੂਆਂ ਨੇ ਹਸਪਤਾਲ ਪਹੁੰਚ ਕੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ। ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸਾਲ ਲੋਕਾਂ ਨੂੰ ਸਿਰਫ਼ ਤੈਅਸ਼ੁਦਾ ਥਾਵਾਂ ’ਤੇ ਹੀ ਪਟਾਕੇ ਆਦਿ ਰੱਖਣ ਦੇ ਨਿਰਦੇਸ਼ ਦਿੱਤੇ ਜਾਂਦੇ ਹਨ ਪਰ ਇਨ੍ਹਾਂ ਹੁਕਮਾਂ ਦੀ ਪ੍ਰਵਾਹ ਨਹੀਂ ਕੀਤੀ ਜਾਂਦੀ। ਪ੍ਰਸ਼ਾਸਨ ਨੂੰ ਹੁਕਮਾਂ ਦੀ ਉਲੰਘਣਾ ਕਰਨ ਵਾਿਲਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ।

Advertisement

Advertisement