ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸਿਆਂ ਵਿੱਚ ਦੋ ਵਿਅਕਤੀ ਹਲਾਕ ਅਤੇ ਇਕ ਜ਼ਖ਼ਮੀ

08:48 AM Jul 04, 2023 IST

ਨਿੱਜੀ ਪੱਤਰ ਪ੍ਰੇਰਕ
ਘਨੌਰ, 3 ਜੁਲਾਈ
ਥਾਣਾ ਸ਼ੰਭੂ ਅਧੀਨ ਪੈਂਦੇ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਹੋਏ ਸੜਕ ਹਾਦਸਿਆਂ ਦੌਰਾਨ ਦੋ ਮੌਤਾਂ ਹੋ ਗਈਆਂ ਜਦੋਂਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕੁਲਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਬੁਢਣਪੁਰ ਨੇ ਸ਼ੰਭੂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਚਾਚਾ ਨਾਗਰ ਸਿੰਘ ਪੁੱਤਰ ਛੱਜੂ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਬਾਸਮਾ ਕੋਲ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰ ਨਾਲ ਆਪਣੀ ਗੱਡੀ ਨਾਗਰ ਸਿੰਘ ਦੇ ਮੋਟਰਸਾਈਕਲ ਵਿੱਚ ਮਾਰੀ ਜਿਸ ਕਾਰਨ ਨਾਗਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਕੁਲਬੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ 279, 304 ਏ ਆਈਪੀਸੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਦੂਜੇ ਸੜਕ ਹਾਦਸੇ ਜਗਵੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਕਬੂਲਪੁਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਭਰਾ ਭਰਮੀਤ ਸਿੰਘ ਜੋ ਜਗਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸਲੇਮਪੁਰ ਸ਼ੇਖ਼ਾਂ ਨਾਲ ਮੋਟਰਸਾਈਕਲ ’ਤੇ ਪਿੰਡ ਕਬੂਲਪੁਰ ਦੀ ਗੁੱਗਾ ਮਾੜੀ ਕੋਲ ਜਾ ਰਿਹਾ ਸੀ। ਇਸ ਦੌਰਾਨ ਕਿਸੇ ਵਾਹਨ ਚਾਲਕ ਨੇ ਨੇ ਆਪਣਾ ਟਰੈਕਟਰ-ਟਰਾਲੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰਿਆ। ਇਸ ਦੁਰਘਟਨਾ ਵਿਚ ਸ਼ਿਕਾਇਤਕਰਤਾ ਦੇ ਭਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਜਗਪ੍ਰੀਤ ਸਿੰਘ ਦੇ ਸੱਟਾਂ ਲੱਗੀਆਂ। ਪੁਲੀਸ ਨੇ ਅਣਪਛਾਤੇ ਟਰੈਕਟਰ ਡਰਾਈਵਰ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 279, 304 ਅਤੇ 337 ਤਹਿਤ ਕੇਸ ਦਰਜ ਕਰ ਲਿਆ ਹੈ।

Advertisement

Advertisement
Tags :
ਹਲਾਕਹਾਦਸਿਆਂਜ਼ਖ਼ਮੀਵਿਅਕਤੀਵਿੱਚ