For the best experience, open
https://m.punjabitribuneonline.com
on your mobile browser.
Advertisement

ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਦੋ ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

07:48 AM Jun 12, 2024 IST
ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਦੋ ਪੁਲੀਸ ਮੁਲਾਜ਼ਮ ਗ੍ਰਿਫ਼ਤਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਪੰਜਾਬ ਵਿਜੀਲੈਂਸ ਬਿਊਰੋ ਨੇ ਨੌਕਰੀ ਦਿਵਾਉਣ ਦੇ ਨਾਂ ’ਤੇ 102 ਨੌਜਵਾਨਾਂ ਨਾਲ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਪੁਲੀਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਖੁਲਾਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਕੀਤਾ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤਰਲੋਚਨ ਪਾਲ ਵਾਸੀ ਆਦਮਪੁਰ, ਜਲੰਧਰ ਅਤੇ ਸੁਰਿੰਦਰਪਾਲ ਵਾਸੀ ਕਰਨਾਲ, ਹਰਿਆਣਾ ਵਜੋਂ ਹੋਈ ਹੈ। ਤਰਲੋਚਨ ਪਾਲ ਤੀਜੀ ਆਈਆਰਬੀ ਵਿੱਚ ਬਤੌਰ ਕਲੀਨਰ ਅਤੇ ਸੁਰਿੰਦਰ ਪਾਲ ਪੰਜਾਬ ਪੁਲੀਸ ਅਕੈਡਮੀ ਫਿਲੌਰ ਵਿੱਚ ਨਾਈ ਵਜੋਂ ਤਾਇਨਾਤ ਹੈ। ਵਿਜੀਲੈਂਸ ਨੇ ਇਹ ਕਾਰਵਾਈ ਸੁਰਿੰਦਰ ਸਿੰਘ ਵਾਸੀ ਹੁਸ਼ਿਆਰਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਹੈ। ਦੋਵਾਂ ਜਣਿਆਂ ਨੇ ਪੰਜਾਬ ਪੁਲੀਸ ਵਿੱਚ ਦਰਜਾ-4 ਦੀਆਂ 560 ਅਸਾਮੀਆਂ ’ਤੇ ਨੌਕਰੀਆਂ ਦਿਵਾਉਣ ਦੇ ਨਾਮ ’ਤੇ 102 ਨੌਜਵਾਨਾਂ ਤੋਂ ਪ੍ਰਤੀ ਵਿਅਕਤੀ 25 ਹਜ਼ਾਰ ਰੁਪਏ ਵਸੂਲੇ। ਪੁਲੀਸ ਨੇ ਤਰਲੋਚਨ ਪਾਲ ਤੋਂ 18,09,100 ਰੁਪਏ ਬਰਾਮਦ ਕੀਤੇ ਹਨ। ਉਸ ਨੇ 5,45,000 ਰੁਪਏ ਸੁਰਿੰਦਰਪਾਲ ਦੇ ਬੈਂਕ ਖਾਤੇ ਵਿੱਚ ਤਬਦੀਲ ਕਰ ਦਿੱਤੇ। ਇਸ ਤੋਂ ਇਲਾਵਾ ਸੁਰਿੰਦਰਪਾਲ ਦੇ ਬੈਂਕ ਖਾਤੇ ਵਿੱਚੋਂ 7,93,826 ਰੁਪਏ ਵੱਖਰੇ ਬਰਾਮਦ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕੋਈ ਸੂਬੇ ਵਿੱਚ ਨੌਕਰੀ ਬਦਲੇ ਪੈਸੇ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ’ਤੇ ਕੀਤੀ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×