ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਦੋ ਨੌਜਵਾਨਾਂ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

05:32 AM Jan 29, 2025 IST
featuredImage featuredImage
ਪਵਨਦੀਪ ਸਿੰਘ, ਜਸਬੀਰ ਸਿੰਘ

ਸੁਨਾਮ ਊਧਮ ਸਿੰਘ ਵਾਲਾ/ਮਖੂ (ਸਤਨਾਮ ਸਿੰਘ ਸੱਤੀ/ਨਵਜੋਤ ਨੀਲੇਵਾਲਾ):

Advertisement

ਪੰਜਾਬ ਦੇ ਦੋ ਨੌਜਵਾਨਾਂ ਦੀ ਕੈਨੇਡਾ ’ਚ ਵੱਖ-ਵੱਖ ਥਾਵਾਂ ’ਤੇ ਦਿਲ ਦੌਰੇ ਕਾਰਨ ਮੌਤ ਹੋਣ ਗਈ। ਦੋਵੇਂ ਨੌਜਵਾਨ ਕ੍ਰਮਵਾਰ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਤੇ ਮਖੂ ਨੇੜਲੇ ਮੋਹਕਮ ਅਰਾਈਆਂ ਵਾਲਾ ਨਾਲ ਸਬੰਧਤ ਸਨ। ਮੌਤ ਦੀ ਖ਼ਬਰ ਨਾਲ ਦੋਵਾਂ ਨੌਜਵਾਨਾਂ ਦੇ ਪਿੰਡਾਂ ਵਿੱਚ ਸੋਗ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸੁਨਾਮ ਨੇੜਲੇ ਪਿੰਡ ਚੱਠਾ ਸੇਖਵਾਂ ਦੇ ਨੌਜਵਾਨ ਪਵਨਦੀਪ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਰਥਿਕ ਤੰਗੀ ਨਾਲ ਜੂਝ ਰਹੇ ਸਧਾਰਨ ਪਰਿਵਾਰ ਦਾ ਨੌਜਵਾਨ ਪਵਨਦੀਪ ਸਿੰਘ ਪੁੱਤਰ ਹਮੀਰ ਸਿੰਘ ਡੇਢ ਸਾਲ ਪਹਿਲਾਂ ਸਾਕ- ਸਬੰਧੀਆਂ ਦੀ ਮਦਦ ਨਾਲ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਪਵਨਦੀਪ ਸਿੰਘ ਕੈਨੇਡਾ ਦੇ ਸਰੀ ਸ਼ਹਿਰ ’ਚ ਰਹਿ ਰਿਹਾ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੇ ਪਿੱਛੇ ਪਰਿਵਾਰ ’ਚ ਵਿਧਵਾ ਮਾਂ ਬਲਵਿੰਦਰ ਕੌਰ ਤੇ ਭਰਾ ਮੱਖਣ ਸਿੰਘ ਹਨ। ਦੂਜੇ ਮਾਮਲੇ ’ਚ ਬਲਾਕ ਮੱਖੂ ਦੇ ਪਿੰਡ ਮੋਹਕਮ ਅਰਾਈਆਂ ਵਾਲੇ‌ ਦੇ ਨੌਜਵਾਨ ਜਸਬੀਰ ਸਿੰਘ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਸਬੀਰ ਸਿੰਘ (30) ਪੁੱਤਰ ਲਖਵਿੰਦਰ ਸਿੰਘ ਰੋਜ਼ੀ-ਰੋਟੀ ਦੀ ਭਾਲ ’ਚ ਲਗਪਗ ਨੌ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ, ਜਿਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਜਸਬੀਰ ਦੇ ਪਰਿਵਾਰ ’ਚ ਪਤਨੀ, ਤਿੰਨ ਸਾਲ ਦਾ ਬੇਟਾ ਤੇ ਬਜ਼ੁਰਗ ਮਾਂ-ਪਿਓ ਹਨ। ਦੋਵਾਂ ਨੌਜਵਾਨਾਂ ਦੇ ਮਾਪਿਆਂ ਨੇ ਸਰਕਾਰ ਤੋਂ ਦੇਹਾਂ ਭਾਰਤ ਮੰਗਵਾਉਣ ਦੀ ਮੰਗ ਕੀਤੀ ਤਾਂ ਜੋ ਪਰਿਵਾਰ ਆਪਣੇ ਪੁੱਤਰਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

Advertisement
Advertisement