For the best experience, open
https://m.punjabitribuneonline.com
on your mobile browser.
Advertisement

Crime in Punjab: ਪਰਵਾਸੀਆਂ ਵੱਲੋਂ ਨਾਬਾਲਗ ਪੰਜਾਬੀ ਨੌਜਵਾਨ ਦਾ ਕਤਲ; ਇੱਕ ਨੌਜਵਾਨ ਗੰਭੀਰ ਜ਼ਖਮੀ

08:25 PM Nov 14, 2024 IST
crime in punjab  ਪਰਵਾਸੀਆਂ ਵੱਲੋਂ ਨਾਬਾਲਗ ਪੰਜਾਬੀ ਨੌਜਵਾਨ ਦਾ ਕਤਲ  ਇੱਕ ਨੌਜਵਾਨ ਗੰਭੀਰ ਜ਼ਖਮੀ
ਮੁਹਾਲੀ ਦੇ ਸੈਕਟਰ-68 (ਪਿੰਡ ਕੁੰਭੜਾ) ਵਿੱਚ ਧਰਨਾ ਦਿੰਦੇ ਹੋਏ ਲੋਕ। -ਫੋਟੋ: ਵਿੱਕੀ ਘਾਰੂ 
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ. ਨਗਰ (ਮੁਹਾਲੀ), 14 ਨਵੰਬਰ   

Advertisement

ਇੱਥੋਂ ਦੇ ਸੈਕਟਰ-68 (ਪਿੰਡ ਕੁੰਭੜਾ) ਵਿੱਚ ਪਰਵਾਸੀਆਂ ਨੇ ਪਿੰਡ ਦੇ ਇਕ ਨਾਬਾਲਗ ਪੰਜਾਬੀ ਨੌਜਵਾਨ ਦਾ ਕਤਲ ਅਤੇ ਦੂਜੇ ਨੂੰ ਜ਼ਖ਼ਮੀ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਮਨਪ੍ਰੀਤ ਸਿੰਘ (17) ਵਜੋਂ ਹੋਈ ਜਦੋਂ ਕਿ ਜ਼ਖਮੀ ਨੌਜਵਾਨ ਦਿਲਪ੍ਰੀਤ ਸਿੰਘ (16) ਵੈਂਟੀਲੇਟਰ ’ਤੇ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਇਲਾਜ ਚੱਲ ਰਿਹਾ ਹੈ। ਹਮਲਾਵਰ ਵੀ ਕੁੰਭੜਾ ਵਿੱਚ ਹੀ ਪੀਜੀ ਵਿੱਚ ਰਹਿੰਦੇ ਸਨ, ਜੋ ਮਗਰੋਂ ਫ਼ਰਾਰ ਹੋ ਗਏ। ਮ੍ਰਿਤਕ ਨੌਜਵਾਨ ਦਮਨਪ੍ਰੀਤ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਸੈਂਟਰਲ ਥਾਣਾ ਫੇਜ਼-8 ਵਿੱਚ ਲੰਘੀ ਰਾਤ ਹੀ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ ਪਰ ਅੱਜ ਸਵੇਰੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦਮਨਪ੍ਰੀਤ ਦੀ ਲਾਸ਼ ਏਅਰਪੋਰਟ ਰੋਡ ’ਤੇ ਰੱਖ ਕੇ ਚੱਕਾ ਜਾਮ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਹਮਲਾਵਰ ਫੜੇ ਨਹੀਂ ਜਾਂਦੇ, ਉਦੋਂ ਤੱਕ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

Advertisement

ਮੌਕੇ ਦੇ ਗਵਾਹਾਂ ਮੁਤਾਬਕ ਦਮਨਪ੍ਰੀਤ ਸਿੰਘ ਆਪਣੇ ਦੋਸਤ ਦਿਲਪ੍ਰੀਤ ਸਿੰਘ ਨਾਲ ਖੂਹ ਨੇੜੇ ਬੈਠਾ ਸੀ। ਇਸ ਦੌਰਾਨ ਪਰਵਾਸੀ ਨੌਜਵਾਨ ਆਕਾਸ਼ ਦਾ ਮੋਟਰਸਾਈਕਲ ਦਮਨਪ੍ਰੀਤ ਅਤੇ ਦਿਲਪ੍ਰੀਤ ਨਾਲ ਟਕਰਾ ਗਿਆ ਤੇ ਉਨ੍ਹਾਂ ਵਿਚਾਲੇ ਤਕਰਾਰ ਹੋ ਗਈ। ਇਸ ਮਗਰੋਂ ਮੋਟਰਸਾਈਕਲ ਚਾਲਕ ਕੁਝ ਸਾਥੀਆਂ ਨਾਲ ਫਿਰ ਉੱਥੇ ਆ ਗਿਆ ਅਤੇ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਦਮਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਦਿਲਪ੍ਰੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ।

ਉਧਰ, ਪੁਲੀਸ ਨੇ ਪੀਜੀ ਮਾਲਕ (PG Owner) ਪ੍ਰਵੀਨ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਪੀ ਹਰਬੀਰ ਸਿੰਘ ਅਟਵਾਲ ਅਤੇ ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਸੀਆਈਏ ਤੇ ਪੁਲੀਸ ਦੀਆਂ 11 ਟੀਮਾਂ ਬਣਾਈਆਂ ਗਈਆਂ ਹਨ ਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਖਬਰ ਲਿਖੇ ਜਾਣ ਤੱਕ ਪੀੜਤ ਪਰਿਵਾਰ ਵੱਲੋਂ ਧਰਨਾ ਜਾਰੀ ਸੀ।

Advertisement
Author Image

Advertisement