For the best experience, open
https://m.punjabitribuneonline.com
on your mobile browser.
Advertisement

ਲੁੱਟ-ਖੋਹ ਕਰਨ ਵਾਲੇ ਦੋ ਕਾਬੂ

08:25 AM Mar 28, 2024 IST
ਲੁੱਟ ਖੋਹ ਕਰਨ ਵਾਲੇ ਦੋ ਕਾਬੂ
Advertisement

ਪੱਤਰ ਪ੍ਰੇਰਕ
ਜਗਰਾਉਂ, 27 ਮਾਰਚ
ਇੱਥੇ ਪੁਰਾਣੀ ਦਾਣਾ ਮੰਡੀ ਨੇੜੇ ਲੋਕਾਂ ਨੇ ਦੋ ਲੁਟੇਰਿਆਂ ਨੂੰ ਕਾਬੂ ਕਰਕੇ ਪੁਲੀਸ ਹਵਾਲ ਕੀਤਾ ਹੈ। ਇਸ ਸਬੰਧੀ ਹਰਪ੍ਰੀਤ ਸਿੰਘ ਵਾਸੀ ਕੋਠੇ ਖੰਜ਼ੂਰਾਂ ਨੇ ਦੱਸਿਆ ਕਿ ਉਹ ਆਪਣੀ ਘਰਵਾਲੀ ਨਾਲ ਮਠਿਆਈ ਲੈਣ ਜਾ ਰਿਹਾ ਸੀ। ਇਸ ਦੌਰਾਨ ਰਸਤੇ ’ਚ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਕੇ ਉਸ ਦੀ ਘਰਵਾਲੀ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ ਅਤੇ ਮੋਟਰਸਾਈਕਲ ’ਤੇ ਫਰਾਰ ਹੋਣ ਲੱਗੇ। ਘਟਨਾ ਬਾਰੇ ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਮੌਕੇ ’ਤੇ ਲੋਕਾਂ ਨੇ ਦੋਵਾਂ ਨੂੰ ਕਾਬੂ ਕਰਕੇ ਹਵਾਲੇ ਕਰ ਦਿੱਤਾ। ਥਾਣਾ ਸ਼ਹਿਰੀ ਦੇ ਐੱਸਐੱਚਓ ਸੁਰਿੰਦਰ ਸਿੰਘ ਨੇ ਮੁਲਜ਼ਮਾਂ ਦੀ ਪਛਾਣ ਗੋਰਾ ਮਰਾਸੀ ਉਰਫ ਗੁਰਮੁੱਖ ਅਤੇ ਵਬਜਾਰਾ ਰਾਜੂ ਵਾਸੀ ਮੰਡੀ ਸਟੇਸ਼ਨ ਵਾਲੀਆਂ ਝੁੱਗੀਆਂ ਵਜੋਂ ਹੋਈ ਹੈ।

Advertisement

Advertisement
Author Image

joginder kumar

View all posts

Advertisement
Advertisement
×