ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟਮਾਰ ਕਰਨ ਵਾਲੇ ਦੋ ਗ੍ਰਿਫ਼ਤਾਰ

06:38 AM Sep 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਸਤੰਬਰ
ਚੰਡੀਗੜ੍ਹ ਪੁਲੀਸ ਦੀ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਸੈਕਟਰ-38 ਵਿੱਚੋਂ ਨੌਜਵਾਨ ਨੂੰ ਚਾਕੂ ਦਿਖਾ ਕੇ ਲੁੱਟ-ਖੋਹ ਕਰਨ ਵਾਲੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਤੋਂ ਪੁਲੀਸ ਨੇ ਚਾਕੂ ਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪਿੰਟੂ ਵਾਸੀ ਮੁਹਾਲੀ ਅਤੇ ਅਖਿਲ ਵਾਸੀ ਧਨਾਸ ਵਜੋਂ ਹੋਈ ਹੈ। ਇਹ ਕਾਰਵਾਈ ਸੁਰਿੰਦਰ ਸਿੰਘ ਵਾਸੀ ਡੱਡੂਮਾਜਰਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਸੈਕਟਰ-38 ਵਿੱਚ 15 ਸਤੰਬਰ ਨੂੰ ਰਾਤ ਸਮੇਂ ਸ਼ਿਕਾਇਤਕਰਤਾ ਨੂੰ ਚਾਕੂ ਦਿਖਾ ਕੇ ਉਸ ਦਾ ਬਟੂਆ ਖੋਹ ਕੇ ਫ਼ਰਾਰ ਹੋ ਗਏ ਸਨ। ਬਟੂਏ ਵਿੱਚ 15 ਹਜ਼ਾਰ ਰੁਪਏ ਨਗਦ ਤੇ ਹੋਰ ਜ਼ਰੂਰੀ ਦਸਤਾਵੇਜ਼ ਸਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੇ ਦੋਵਾਂ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵਾਂ ਖ਼ਿਲਾਫ਼ ਪਹਿਲਾਂ ਵੀ 3-3 ਕੇਸ ਦਰਜ ਹਨ।

Advertisement

Advertisement