ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਵਾਲਾਤ ਦਾ ਤਾਲਾ ਤੋੜ ਕੇ ਦੋ ਲੁਟੇਰੇ ਫ਼ਰਾਰ

09:52 AM Jul 22, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਜੁਲਾਈ
ਥਾਣਾ ਡਿਵੀਜ਼ਨ ਨੰਬਰ-3 ਦੇ ਹਵਾਲਾਤ ਦਾ ਤਾਲਾ ਤੋੜ ਕੇ ਦੋ ਲੁਟੇਰੇ ਫ਼ਰਾਰ ਹੋ ਗਏ। ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ’ਚ ਥਾਣਾ ਇੰਚਾਰਜ ਇੰਸਪੈਕਟਰ ਸੰਜੀਵ ਕਪੂਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ’ਚ ਪੁਲੀਸ ਨੇ ਥਾਣੇ ’ਚੋਂ ਫ਼ਰਾਰ ਹੋਏ ਦੀਪਕ ਕੁਮਾਰ ਤੇ ਕਮਲ ਕੁਮਾਰ ਦੇ ਨਾਲ-ਨਾਲ ਰਾਤ ਸਮੇਂ ਦੇ ਮੁਨਸ਼ੀ ਜਸ਼ਨਦੀਪ ਸਿੰਘ ਤੇ ਹੌਲਦਾਰ ਰਮੇਸ਼ ਪ੍ਰਸਾਦ ਦੇ ਖਿਲਾਫ਼ ਕੇਸ ਦਰਜ ਕਰ ਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਪੁਲੀਸ ਨੇ ਥਾਣੇ ’ਚੋਂ ਫ਼ਰਾਰ ਹੁੰਦੇ ਤੀਜੇ ਮੁਲਜ਼ਮ ਜਸਵਿੰਦਰ ਸਿੰਘ ਨੂੰ ਕਾਬੂ ਕਰ ਲਿਆ, ਜਿਸ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਜਾਣਕਾਰੀ ਕਮਲ ਕੁਮਾਰ, ਦੀਪਕ ਕੁਮਾਰ ਤੇ ਜਸਵਿੰਦਰ ਸਿੰਘ ਨੂੰ ਲੁੱਟ ਖੋਹ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਤਿੰਨਾਂ ਤੋਂ ਮੋਬਾਈਲ ਫੋਨ ਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਸੀ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਤਾਂ ਮੁਲਜ਼ਮ ਕਮਲ ਕੁਮਾਰ ਤੇ ਦੀਪਕ ਕੁਮਾਰ ਨੂੰ ਜੇਲ੍ਹ ਭੇਜ ਦਿੱਤਾ ਗਿਆ, ਜਦੋਂ ਕਿ ਜਸਵਿੰਦਰ ਦਾ 2 ਦਨਿਾਂ ਰਿਮਾਂਡ ਹੋਰ ਵਧਾ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮੁਲਜ਼ਮ ਆਪਣੇ ਨਾਲ ਹਵਾਲਾਤ ਅੰਦਰ ਰਾਡ ਲੈ ਗਏ ਸਨ। ਕਰੀਬ 2 ਵਜੇ ਮੁਲਜ਼ਮਾਂ ਨੇ ਹਵਾਲਾਤ ਦਾ ਤਾਲਾ ਤੋੜਿਆ ਤੇ ਫ਼ਰਾਰ ਹੋ ਗਏ। ਜਸਵਿੰਦਰ ਨੂੰ ਕਾਬੂ ਕਰ ਲਿਆ ਗਿਆ। ਏਸੀਪੀ ਕੇਂਦਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੋਹਾਂ ਮੁਲਾਜ਼ਮ ਦੇ ਨਾਲ ਨਾਲ ਮੁਲਜ਼ਮਾਂ ’ਤੇ ਵੀ ਕੇਸ ਦਰਜ ਹੋਇਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛ-ਪੜਤਾਲ ਕਰ ਫ਼ਰਾਰ ਮੁਲਜ਼ਮਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

Advertisement