ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਬ ਦਾ ਠੇਕਾ ਲੁੱਟਣ ਵਾਲੇ ਦੋ ਲੁਟੇਰੇ ਕਾਬੂ

10:48 AM Oct 09, 2024 IST
ਬਠਿੰਡਾ ਵਿਚ ਪੁਲੀਸ ਦੀ ਹਿਰਾਸਤ ਵਿੱਚ ਲੁਟੇਰੇ। -ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 8 ਅਕਤੂਬਰ
ਸਬ-ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਕਮਾਲੂ ਦੀ ਸ਼ਰਾਬ ਦੀ ਦੁਕਾਨ (ਠੇਕੇ) ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰਿਆਂ ਨੂੰ ਬਠਿੰਡਾ ਪੁਲੀਸ ਨੇ ਕਾਬੂ ਕਰ ਲਿਆ ਹੈ। ਲੰਘੀ 5 ਅਕਤੂਬਰ ਦੀ ਰਾਤ ਨੂੰ ਵਾਪਰੀ ਇਸ ਘਟਨਾ ’ਚ ਠੇਕੇ ਦੇ ਕਾਰਿੰਦੇ ’ਤੇ ਤਲਵਾਰ ਨਾਲ ਜਾਨਲੇਵਾ ਹਮਲਾ ਕਰਕੇ ਲੁਟੇਰਿਆਂ ਨੇ 4000 ਰੁਪਏ ਦੀ ਠੇਕੇ ਤੋਂ ਨਗਦੀ ਲੁੱਟ ਲਈ ਸੀ। ਐੱਸਐੱਸਪੀ ਬਠਿੰਡਾ ਅਮਨੀਤ ਕੌਂਡਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਾਰਦਾਤ ਨੂੰ ਟਰੇਸ ਕਰਨ ਲਈ ਤਲਵੰਡੀ ਸਾਬੋ ਦੇ ਡੀਐੱਸਪੀ ਰਜੇਸ਼ ਸਨੇਹੀ ਬੱਤਾ ਦੀ ਅਗਵਾਈ ’ਚ ਸੀਆਈਏ ਸਟਾਫ਼-2 ਬਠਿੰਡਾ ਅਤੇ ਥਾਣਾ ਰਾਮਾ ਦੇ ਐੱਸਐੱਚਓ ਵੱਲੋਂ ਕਾਫੀ ਮਿਹਨਤ ਕੀਤੀ ਗਈ। ਜ਼ਿਲ੍ਹਾ ਪੁਲੀਸ ਕਪਤਾਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੇ ਨਾਂ ਬੁਗਨੀ ਕੁਮਾਰ ਉਰਫ਼ ਗੱਗੀ ਅਤੇ ਦੀਪੂ ਸਿੰਘ (ਦੋਵੇਂ ਵਾਸੀ ਤਲਵੰਡੀ ਸਾਬੋ) ਹਨ। ਉਨ੍ਹਾਂ ਦੱਸਿਆ ਕਿ ਬੁਗਨੀ ਬੇਰੁਜ਼ਗਾਰ ਹੈ ਜਦਕਿ ਦੀਪੂ ਹੇਅਰ ਕਟਿੰਗ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਕੋਲੋਂ ਵਾਰਦਾਤ ਲਈ ਵਰਤਿਆ ਇੱਕ ਬਿਨਾਂ ਨੰਬਰ ਤੋਂ ਮੋਟਰਸਾਈਕਲ ਐਚਐਫ ਡੀਲਕਸ, ਇੱਕ ਤਲਵਾਰ ਅਤੇ ਲੁੱਟੀ ਗਈ 4000 ਰੁਪਏ ਦੀ ਨਗਦੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਇੰਡਸਟਰੀਅਲ ਏਰੀਏ ਕੋਲ ਸ਼ੱਕੀ ਹਾਲਤ ’ਚ ਘੁੰਮਦਿਆਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਪੜਤਾਲ ਲਈ ਪੁਲੀਸ ਰਿਮਾਂਡ ਲਿਆ ਜਾਵੇਗਾ।

Advertisement

Advertisement