ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਸੀਨੀਅਰ ਅਕਾਲੀ ਆਗੂਆਂ ਨੇ ਅਸਤੀਫ਼ੇ ਦਿੱਤੇ

08:04 AM Aug 23, 2020 IST

ਟ੍ਰਿਬਿਊਨ ਨਿਊਜ ਸਰਵਿਸ

Advertisement

ਬੁਢਲਾਡਾ, 22 ਅਗਸਤ

ਇੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦੋ ਸਿਰਕੱਢ ਆਗੂਆਂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇ ਦਿੱਤੇ ਹਨ। ਇੱਥੋਂ ਦੇ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਹਰਬੰਸ ਸਿੰਘ ਬਰੇਟਾ ਅਤੇ ਬੂਟਾ ਸਿੰਘ ਕੁਲਾਣਾ ਸਾਬਕਾ ਵਾਈਸ ਚੈਅਰਮੈਨ ਲੈਂਡਮਾਰਗੇਜ਼ ਬੈਂਕ ਅਤੇ ਸਾਬਕਾ ਸਰਕਲ ਪ੍ਰਧਾਨ ਨੇ ਆਪਣੇ ਅਸਤੀਫ਼ਿਆਂ ਦੀਆਂ ਕਾਪੀਆਂ ਪੱਤਰਕਾਰਾਂ ਨੂੰ ਸੌਂਪਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਦੋਂ ਤੋਂ ਪਾਰਟੀ ਦੀ ਵਾਂਗਡੋਰ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿੱਚ ਸੌਂਪੀ ਗਈ ਹੈ ਉਦੋਂ ਤੋਂ ਹੀ ਪਾਰਟੀ ਨੇ ਪੰਥਕ ਰਵਾਇਤਾਂ ਦਾ ਘਾਣ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜਿੱਥੇ ਬਰਗਾਡੀ ਕਾਂਡ ਕਰਕੇ ਸੰਗਤਾਂ ਦੇ ਹਿਰਦੇ ਵਲੂੰਦਰੇ ਗਏ ਹਨ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਘਟਨਾਵਾਂ ਅਤੇ ਬਹਬਿਲ ਕਲਾਂ ਦੇ ਵਰਤਾਰੇ ਤੇ ਇਨਸਾਫ਼ ਨਾ ਦੇਣਾ ਇੱਕ ਮਜ਼ਾਕ ਬਣਕੇ ਰਹਿ ਗਿਆ ਹੈ।

Advertisement

ਉਨ੍ਹਾਂ ਕਿਹਾ ਕਿ ਅਜਿਹੇ ਹਾਲਤ ਵਿੱਚ ਉਨ੍ਹਾਂ ਦਾ ਦਮ ਘੁਟਣ ਲੱਗ ਪਿਆ ਸੀ ਜਿਸ ਕਾਰਨ ਅੱਜ ਉਨ੍ਹਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇ ਦਿੱਤੇ।

Advertisement
Tags :
ਅਸਤੀਫ਼ੇਅਕਾਲੀਆਗੂਆਂਸੀਨੀਅਰਦਿੱਤੇ