For the best experience, open
https://m.punjabitribuneonline.com
on your mobile browser.
Advertisement

ਪੁਲੀਸ ਮੁਕਾਬਲੇ ਮਗਰੋਂ ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਕਾਬੂ

08:01 AM May 10, 2024 IST
ਪੁਲੀਸ ਮੁਕਾਬਲੇ ਮਗਰੋਂ ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਕਾਬੂ
ਮੁੱਲਾਂਪੁਰ ਗਰੀਬਦਾਸ ਨੇੜੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ।
Advertisement

ਦਰਸ਼ਨ ਸਿੰਘ ਸੋਢੀ/ਚਰਨਜੀਤ ਸਿੰਘ ਚੰਨੀ
ਮੁਹਾਲੀ/ਮੁੱਲਾਂਪੁਰ ਗਰੀਬਦਾਸ, 9 ਮਈ
ਜ਼ਿਲ੍ਹਾ ਮੁਹਾਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਮਹਿਜ਼ 48 ਘੰਟਿਆਂ ਵਿੱਚ ਬਾਊਂਸਰ ਮੁਨੀਸ਼ ਰਾਣਾ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਗੈਂਗਸਟਰ ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰਾਂ ਨੂੰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਕਰਮ ਰਾਣਾ ਉਰਫ਼ ਹੈਪੀ ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ ਧਨੋਆ ਵਾਸੀ ਗੁਰੂ ਰਾਮਦਾਸ ਐਨਕਲੇਵ ਖਰੜ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ .32 ਬੋਰ ਦੇ ਪਿਸਤੌਲ ਸਣੇ ਛੇ ਕਾਰਤੂਸ ਅਤੇ ਗੋਲੀਆਂ ਦੇ ਚਾਰ ਖਾਲੀ ਖੋਲ ਬਰਾਮਦ ਕਰਨ ਦੇ ਨਾਲ-ਨਾਲ ਬਾਊਂਸਰ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਵਰਤਿਆ ਹੌਂਡਾ ਸ਼ਾਈਨ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਕਾਬਿਲੇਗੌਰ ਹੈ ਕਿ ਬੀਤੇ ਮੰਗਲਵਾਰ ਨੂੰ ਸਿਖਰ ਦੁਪਹਿਰੇ ਪਿੰਡ ਚੰਦੋਂ ਨੇੜੇ ਮਨੀਸ਼ ਰਾਣਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਦੀ ਟੀਮ ਨੂੰ ਸੂਚਨਾ ਮਿਲੀ ਕਿ ਨੌਜਵਾਨ ਨੂੰ ਮਾਰਨ ਵਾਲੇ ਹਮਲਾਵਰ ਨਿਊ ਚੰਡੀਗੜ੍ਹ ਖੇਤਰ ਵਿੱਚ ਘੁੰਮ ਰਹੇ ਹਨ। ਜਦੋਂ ਪੁਲੀਸ ਪਾਰਟੀ ਨਿਊ ਚੰਡੀਗੜ੍ਹ ਦੇ ਮੈਡੀਸਿਟੀ ਖੇਤਰ ਵਿੱਚ ਪੁੱਜੀ ਤਾਂ ਦੋ ਨੌਜਵਾਨ ਝਾੜੀਆਂ ਵਿੱਚੋਂ ਨਿਕਲ ਕੇ ਮੋਟਰਸਾਈਕਲ ਚੁੱਕ ਕੇ ਭੱਜੇ। ਪੁਲੀਸ ਨੇ ਜਦੋਂ ਉਨ੍ਹਾਂ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਮੋਟਰਸਾਈਕਲ ਸੁੱਟ ਕੇ ਪੁਲੀਸ ’ਤੇ ਗੋਲੀ ਚਲਾ ਦਿੱਤੀ। ਅੱਗੋਂ ਪੁਲੀਸ ਨੇ ਵੀ ਜਵਾਬੀ ਗੋਲੀ ਚਲਾਈ। ਪੁਲੀਸ ਨੇ ਜ਼ਖ਼ਮੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ।

Advertisement

ਪਾਕਿ ਤੋਂ ਆਏ ਹਥਿਆਰਾਂ ਸਣੇ ਤਿੰਨ ਕਾਬੂ

ਅੰਮ੍ਰਿਤਸਰ (ਟਨਸ): ਜ਼ਿਲ੍ਹਾ ਦਿਹਾਤੀ ਪੁਲੀਸ ਨਾਲ ਸਬੰਧਤ ਸਪੈਸ਼ਲ ਸੈੱਲ ਦੀ ਪੁਲੀਸ ਨੇ ਪਾਕਿਸਤਾਨ ਤੋਂ ਆਏ ਹਥਿਆਰਾਂ ਸਣੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਜ਼ਿਲ੍ਹਾ ਤਰਨ ਤਾਰਨ, ਗੁਰਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਗੁਰਦਾਸਪੁਰ ਅਤੇ ਬੋਹੜ ਸਿੰਘ ਵਾਸੀ ਅਜਨਾਲਾ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ 9 ਐੱਮਐੱਮ ਦਾ ਪਿਸਤੌਲ, 9 ਐੱਮਐੱਮ ਦੇ ਦੋ ਪਿਸਤੌਲ,ਚਾਰ ਮੈਗਜ਼ੀਨ, 9 ਗੋਲੀਆਂ, ਕਾਰ, ਮੋਟਰਸਾਈਕਲ ਅਤੇ ਪੰਜ ਮੋਬਾਈਲ ਬਰਾਮਦ ਹੋਏ। ਥਾਣਾ ਘਰਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਦਾ ਸਬੰਧ ਪਾਕਿਸਤਾਨ ਦੇ ਹਥਿਆਰ ਤਸਕਰ ਕਾਸਿਮ ਢਿੱਲੋਂ ਨਾਲ ਹੈ ਅਤੇ ਹਥਿਆਰ ਵੀ ਉਸ ਵੱਲੋਂ ਡਰੋਨ ਰਾਹੀਂ ਭੇਜੇ ਗਏ ਸਨ।

Advertisement
Author Image

joginder kumar

View all posts

Advertisement
Advertisement
×