ਦੋ ਤਸਕਰ 353 ਗ੍ਰਾਮ ਹੈਰੋਇਨ ਸਮੇਤ ਕਾਬੂ
06:32 AM Jul 31, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 30 ਜੁਲਾਈ
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਨੇ ਮੁਖਬਰ ਦੀ ਸੂਹ ’ਤੇ ਕਾਰਵਾਈ ਕਰਦਿਆਂ ਕਿਊਰੋ ਮਾਲ ਨੇੜੇ 66 ਫੁੱਟੀ ਰੋਡ ’ਤੇ ਯੋਜਨਾਬੱਧ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਇਸ ਦੌਰਾਨ ਉਨ੍ਹਾਂ ਕੋਲੋਂ 353 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 2 ਕਰੋੜ ਰੁਪਏ ਹੈ।
ਐੱਸਟੀਐੱਫ ਦੇ ਸਬ-ਇੰਸਪੈਕਟਰ ਪਰਵੀਨ ਸਿੰਘ ਨੇ ਗ੍ਰਿਫਤਾਰੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਟੀਮ ਨੂੰ ਇੱਕ ਚਿੱਟੇ ਰੰਗ ਦੀ ਸਵਿੱਫਟ ਡਿਜ਼ਾਇਰ ਕਾਰ ਵਿੱਚ ਦੋ ਵਿਅਕਤੀਆਂ ਬਾਰੇ ਸੂਚਨਾ ਮਿਲੀ ਸੀ ਜੋ ਕਥਿਤ ਤੌਰ ’ਤੇ 66 ਫੁੱਟੀ ਰੋਡ ਸਥਿਤ ਇੱਕ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਖੁਫੀਆ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਐੱਸਟੀਐੱਫ ਟੀਮ ਨੇ ਨਾਕੇ ਦੌਰਾਨ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਦੀ ਪਛਾਣ ਸਾਹਿਲ ਅਤੇ ਰਾਜਵੀਰ ਵਾਸੀ ਪਿੰਡ ਫੋਲੜੀਵਾਲ ਵਜੋਂ ਹੋਈ ਹੈ।
Advertisement
Advertisement
Advertisement