ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਤਸਕਰ ਅਫ਼ੀਮ ਦੀ ਖੇਪ ਸਮੇਤ ਕਾਬੂ

06:15 AM Aug 23, 2024 IST

ਪੱਤਰ ਪ੍ਰੇਰਕ
ਜਲੰਧਰ, 22 ਅਗਸਤ
ਇੱਥੋਂ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਨਕੋਦਰ ਚੌਕ ਨੇੜੇ ਨਾਕੇ ਦੌਰਾਨ ਦੋ ਤਸਕਰਾਂ ਨੂੰ ਅਫ਼ੀਮ ਦੀ ਖੇਪ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ 4 ’ਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਬੁੱਧਵਾਰ ਦੇਰ ਰਾਤ ਨਕੋਦਰ ਚੌਕ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਖ਼ਬਰ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪੁਲੀਸ ਟੀਮ ਨੂੰ ਚੈਕਿੰਗ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਕਾਲੇ ਰੰਗ ਦੇ ਲਿਫਾਫੇ ਵਿੱਚੋਂ 1 ਕਿੱਲੋ 900 ਗ੍ਰਾਮ ਅਫ਼ੀਮ ਬਰਾਮਦ ਹੋਈ। ਜਦ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਬਾਈਕ ਸਵਾਰ ਨੌਜਵਾਨ ਨੇ ਆਪਣੀ ਪਛਾਣ ਸੁਨੀਲ ਕੁਮਾਰ ਵਾਸੀ ਭਾਰਗੋ ਕੈਂਪ ਵਜੋਂ ਦੱਸੀ, ਜਦਕਿ ਪਿੱਛੇ ਬੈਠੇ ਵਿਅਕਤੀ ਨੇ ਆਪਣੀ ਪਛਾਣ ਅਸ਼ਵਨੀ ਕੁਮਾਰ ਵਾਸੀ ਮੁਹੱਲਾ ਇਸਲਾਮਗੰਜ ਵਜੋਂ ਦੱਸੀ।

Advertisement

Advertisement
Advertisement