For the best experience, open
https://m.punjabitribuneonline.com
on your mobile browser.
Advertisement

ਦੋ ਤਸਕਰ ਡੇਢ ਕਿਲੋ ਹੈਰੋਇਨ ਸਣੇ ਕਾਬੂ

10:06 AM Jul 13, 2024 IST
ਦੋ ਤਸਕਰ ਡੇਢ ਕਿਲੋ ਹੈਰੋਇਨ ਸਣੇ ਕਾਬੂ
Advertisement

ਪੱਤਰ ਪ੍ਰੇਰਕ
ਅਜਨਾਲਾ, 12 ਜੁਲਾਈ
ਥਾਣਾ ਅਜਨਾਲਾ ਦੀ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਡੇਢ ਕਿਲੋ ਹੈਰੋਇਨ ਸਣੇ ਕਾਬੂ ਕੀਤਾ ਹੈ। ਥਾਣਾ ਅਜਨਾਲਾ ਦੇ ਐੱਸਐੱਚਓ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਨਸ਼ਾ ਤਸਕਰਾਂ ਨੂੰ ਪਿੰਡ ਗੁਜਰਪੁਰਾ ਨੇੜਿਓਂ ਪੁਲੀਸ ਪਾਰਟੀ ਵੱਲੋਂ ਲਾਏ ਗਏ ਨਾਕੇ ਦੌਰਾਨ ਡੇਢ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੀ ਪਛਾਣ ਜੋਬਨਪ੍ਰੀਤ ਅਤੇ ਕੁਲਵਿੰਦਰ ਸਿੰਘ ਦੋਵੇਂ ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਨਸ਼ਾ ਵੇਚਣ ਦੀ ਫਿਰਾਕ ਵਿੱਚ ਸਨ ਅਤੇ ਇਨ੍ਹਾਂ ਕੋਲੋਂ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਨਸ਼ਾ ਤਸਕਰਾਂ ਅਤੇ ਪੁਲੀਸ ਵਿਚਾਲੇ ਮੁਕਾਬਲੇ ਸਬੰਧੀ ਐੱਸਐੱਚਓ ਨੇ ਕਿਹਾ ਕਿ ਇਹ ਬਿਲਕੁਲ ਗ਼ਲਤ ਹੈ ਪੁਲੀਸ ਅਤੇ ਨਸ਼ਾ ਤਸਕਰਾਂ ਵਿਰੁੱਧ ਕਿਸੇ ਤਰ੍ਹਾਂ ਦੀ ਕੋਈ ਗੋਲੀ ਨਹੀਂ ਚੱਲੀ।

Advertisement

Advertisement
Author Image

joginder kumar

View all posts

Advertisement
Advertisement
×