ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਕਾਬੂ
09:09 AM Sep 04, 2024 IST
Advertisement
ਫਿਲੌਰ (ਪੱਤਰ ਪ੍ਰੇਰਕ): ਬਿਲਗਾ ਪੁਲੀਸ ਨੇ ਦੋ ਮੋਟਰਸਾਈਕਲਾਂ ਸਮੇਤ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਡੀਐੱਸਪੀ ਫਿਲੌਰ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਬਿਲਗਾ ਦੇ ਥਾਣਾ ਮੁਖੀ ਹਰਦੇਵਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮ ਨੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਬੁਰਜ ਹਸਨ ਨੂੰ ਕਾਬੂ ਕਰ ਕੇ ਉਸ ਕੋਲੋਂ ਦੋ ਮੋਟਰਸਾਈਕਲ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਏਐੱਸਆਈ ਦਲਬਾਰਾ ਸਿੰਘ ਵੱਲੋਂ ਕੀਤੀ ਨਾਕੇਬੰਦੀ ਦੌਰਾਨ ਉਕਤ ਮੁਲਜ਼ਮ ਨੂੰ ਚੋਰੀਸ਼ੁਦਾ ਪਲੈਟੀਨਾ ਮੋਟਰਸਾਈਕਲ ਸਮੇਤ ਕਾਬੂ ਕੀਤਾ। ਪੁੱਛ ਪੜਤਾਲ ਦੌਰਾਨ ਮੁਲਜ਼ਮ ਪਾਸੋਂ ਬਜਾਜ ਕਾਵਾਸਾਕੀ ਅਤੇ ਪੰਜ ਫੋਨ ਬਰਾਮਦ ਕੀਤੇ ਗਏ। ਪੁਲੀਸ ਨੇ ਧਾਰਾ 303 (2) ਅਤੇ 317 (2) ਤਹਿਤ ਕੇਸ ਦਰਜ ਕਰ ਲਿਆ ਹੈ।
Advertisement
Advertisement