ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਰ੍ਹਵੀਂ ’ਚ ਪਾਸ ਹੋਣ ਦਾ ਜਸ਼ਨ ਮਨਾਉਂਦੇ ਦੋ ਵਿਦਿਆਰਥੀ ਨਹਿਰ ’ਚ ਡੁੱਬੇ

07:49 AM May 04, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 3 ਮਈ
ਹਰਿਆਣਾ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਪਾਸ ਹੋਣ ’ਤੇ ਯਮੁਨਾ ਨਹਿਰ ’ਤੇ ਜਸ਼ਨ ਮਨਾਉਣ ਗਏ ਦੋ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲੀਸ ਨੇ ਗੋਤਾਖੋਰਾਂ ਦੀ ਮਦਦ ਨਾਲ ਦੋਵਾਂ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਪਿੰਡ ਭੰਗੇੜਾ ਦਾ ਰਹਿਣ ਵਾਲਾ ਕ੍ਰਿਸ਼ਨ (17) ਅਤੇ ਪਿੰਡ ਕੜਕੋਲੀ ਦਾ ਮਯੰਕ (17) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪ੍ਰਤਾਪ ਨਗਰ ਦੇ ਵਿਦਿਆਰਥੀ ਸਨ ਜੋ ਹਾਲ ਹੀ ਵਿੱਚ ਬਾਰ੍ਹਵੀਂ ਜਮਾਤ ’ਚੋਂ ਚੰਗੇ ਨੰਬਰ ਲੈ ਕੇ ਪਾਸ ਹੋਏ ਸਨ। ਜਾਣਕਾਰੀ ਅਨੁਸਾਰ ਬਾਰ੍ਹਵੀਂ ਦੀ ਪ੍ਰੀਖਿਆ ਪਾਸ ਕਰਨ ਦੀ ਖੁਸ਼ੀ ਵਿੱਚ ਉਹ ਅੱਜ ਦੁਪਹਿਰ 2 ਵਜੇ ਦੇ ਕਰੀਬ ਆਪਣੇ ਅੱਧੀ ਦਰਜਨ ਦੋਸਤਾਂ ਨਾਲ ਪਿੰਡ ਕੁੱਟੀ ਨੇੜੇ ਪੱਛਮੀ ਯਮੁਨਾ ਨਹਿਰ ਵਿੱਚ ਨਹਾਉਣ ਗਏ ਸਨ। ਇਸ ਦੌਰਾਨ ਉਨ੍ਹਾਂ ’ਚੋਂ ਕੁਝ ਜਣੇ ਨਹਿਰ ਦੇ ਕੰਢੇ ਬੈਠ ਗਏ ਅਤੇ ਕ੍ਰਿਸ਼ ਤੇ ਮਯੰਕ ਨਹਾਉਣ ਲਈ ਨਹਿਰ ਵਿੱਚ ਚਲੇ ਗਏ। ਇਸੇ ਦੌਰਾਨ ਅਚਾਨਕ ਨਹਿਰ ਵਿੱਚ ਪਾਣੀ ਜ਼ਿਆਦਾ ਆਉਣ ਕਾਰਨ ਦੋਵੇਂ ਜਣੇ ਡੁੱਬ ਗਏ। ਉਨ੍ਹਾਂ ਦਾ ਰੌਲਾ ਸੁਣ ਕੇ ਨਹਿਰ ਕਿਨਾਰੇ ਬੈਠੇ ਹੋਰ ਸਾਥੀਆਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਬਚਾ ਨਹੀਂ ਸਕੇ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ, ਛਛਰੌਲੀ ਦੇ ਡੀਐੱਸਪੀ ਮਹਾਵੀਰ ਸਿੰਘ ਅਤੇ ਪ੍ਰਤਾਪ ਨਗਰ ਥਾਣਾ ਇੰਚਾਰਜ ਐੱਸਐੱਚਓ ਕਮਲਜੀਤ ਸਿੰਘ ਪੁਲੀਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਗੋਤਾਖੋਰਾਂ ਦੀ ਮਦਦ ਨਾਲ ਦੋਵਾਂ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਨਹਿਰ ’ਚੋਂ ਬਾਹਰ ਕੱਢਿਆ ਗਿਆ। ਪੁਲੀਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।

Advertisement

Advertisement
Advertisement