For the best experience, open
https://m.punjabitribuneonline.com
on your mobile browser.
Advertisement

ਅਮਰੀਕਾ ’ਚ ਸੜਕ ਹਾਦਸੇ ਕਾਰਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ

12:20 PM Apr 22, 2024 IST
ਅਮਰੀਕਾ ’ਚ ਸੜਕ ਹਾਦਸੇ ਕਾਰਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ
Advertisement

ਹੈਦਰਾਬਾਦ, 22 ਅਪਰੈਲ
ਅਮਰੀਕਾ ਵਿੱਚ ਪੜ੍ਹ ਰਹੇ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਅਮਰੀਕੀ ਰਾਜ ਐਰੀਜ਼ੋਨਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ| 19 ਸਾਲਾਂ ਦੇ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ ਦੀ ਕਾਰ ਇੱਕ ਹੋਰ ਕਾਰ ਨਾਲ ਸਿੱਧੀ ਟਕਰਾਅ ਗਈ। ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਕਸਬੇ ਦਾ ਰਹਿਣ ਵਾਲਾ ਸੀ, ਜਦੋਂਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਘਨਪੁਰ ਦਾ ਵਾਸੀ ਸੀ। ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ 'ਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ। ਨਿਵੇਸ਼ ਅਤੇ ਗੌਤਮ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋਵੇਂ ਕਾਰਾਂ ਦੇ ਡਰਾਈਵਰ ਜ਼ਖਮੀ ਹੋ ਗਏ। ਨਿਵੇਸ਼ ਡਾਕਟਰ ਜੋੜੇ ਨਵੀਨ ਅਤੇ ਸਵਾਤੀ ਦਾ ਪੁੱਤਰ ਸੀ। ਦੋਵਾਂ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਲਾਸ਼ਾਂ ਨੂੰ ਦੇਸ਼ ਲਈ ਮਦਦ ਦੀ ਅਪੀਲ ਕੀਤੀ ਹੈ।

Advertisement

Advertisement
Author Image

Advertisement
Advertisement
×