ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਸ਼ਾਨ-ਏ-ਸਿੱਖੀ ਸੰਸਥਾ ਦੇ ਦੋ ਵਿਦਿਆਰਥੀ ਨੇਵੀ ਅਧਿਕਾਰੀ ਬਣੇ

07:25 AM Jun 19, 2024 IST
ਫਲਾਇੰਗ ਅਫ਼ਸਰ ਬਣਿਆ ਗੁਰਸਿਮਰਨ ਸਿੰਘ ਆਪਣੇ ਮਾਪਿਆਂ ਨਾਲ| -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 18 ਜੂਨ
ਕਾਰ ਸੇਵਾ ਸੰਪਰਦਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਂਡ ਟਰੇਨਿੰਗ (ਐੱਨਡੀਏ ਵਿੰਗ) ਚੌਥਾ ਕੋਰਸ ਦੇ ਵਿਦਿਆਰਥੀਆਂ- ਗੁਰਸਿਮਰਨ ਸਿੰਘ ਵਾਲੀਆ (ਕਪੂਰਥਲਾ) ਨੇ ਇੰਡੀਅਨ ਨੇਵੀ ਵਿੱਚ ਫਲਾਇੰਗ ਅਫ਼ਸਰ ਵਜੋਂ ਅਤੇ ਹਰਵੀਰ ਸਿੰਘ (ਬਠਿੰਡਾ) ਨੇ ਸਬ ਲੈਫਟੀਨੈਂਟ ਵਜੋਂ ਜੁਆਇਨ ਕੀਤਾ ਹੈ| ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਗਰੁੱਪ ਕੈਪਟਨ ਬਲਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਤੋਂ 19 ਵਿਦਿਆਰਥੀਆਂ ਨੇ ਐੱਨਡੀਏ ਵਿੱਚ ਜੁਆਇਨਿੰਗ ਕਰ ਲਈ ਹੈ। ਕਾਰ ਸੇਵਾ ਸੰਪਰਦਾ ਦੇ ਮੁਖੀ ਤੇ ਅੰਤਰਰਾਸ਼ਟਰੀ ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ|

Advertisement

Advertisement
Advertisement