ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਾਜ਼ਮਾਂ ਦੇ ਮੁੱਦਿਆਂ ਦੀ ਸਮੀਖਿਆ ਲਈ ਦੋ ਸਬ-ਕਮੇਟੀਆਂ ਕਾਇਮ

08:02 AM Aug 22, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਗਸਤ
ਪੰਜਾਬ ਸਰਕਾਰ ਨੇ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਕੈਬਨਿਟ ਸਬ- ਕਮੇਟੀਆਂ ਦਾ ਗਠਨ ਕੀਤਾ ਹੈ ਜਿਸ ਵਿੱਚ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਤੇ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ ਬਕਾਏ, ਸੋਧੀ ਹੋਈ ਤਨਖਾਹ ਜਾਂ ਪੈਨਸ਼ਨ, 1-1-2016 ਤੋਂ 30-06-2021 ਤੱਕ ਦੀ ਲੀਵ ਐਨਕੈਸ਼ਮੈਂਟ ਤੇ 1-1-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਮੁੱਦਿਆਂ ਦੀ ਸਮੀਖਿਆ ਕਰਨਗੀਆਂ।

Advertisement

Advertisement