ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ 'ਚ ਦੋ ਸ਼ੱਕੀ ਨਸ਼ਾ ਤਸਕਰ ਕਾਬੂ; 2 ਕਰੋੜ ਰੁਪਏ ਦੀ ਨਕਦੀ ਬਰਾਮਦ

04:29 PM Jun 05, 2024 IST

ਚੰਡੀਗੜ੍ਹ, 5 ਜੂਨ
ਅੰਮ੍ਰਿਤਸਰ ’ਚ ਤਲਾਸ਼ੀ ਮੁਹਿੰਮ ਦੌਰਾਨ ਦੋ ਸ਼ੱਕੀ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ ਅਤੇ ਕਰੀਬ 2 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ, ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਅਨੁਸਾਰ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਪੰਜਾਬ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਅੰਮ੍ਰਿਤਸਰ ਦੇ ਕੱਕੜ ਪਿੰਡ 'ਚ ਮੰਗਲਵਾਰ ਸ਼ਾਮ ਨੂੰ ਸ਼ੱਕੀ ਨਸ਼ਾ ਤਸਕਰਾਂ ਦੇ ਘਰ 'ਤੇ ਜਾਂਚ ਮੁਹਿੰਮ ਆਰੰਭੀ ਗਈ। ਨਤੀਜੇ ਵਜੋਂ ਦੋ ਸ਼ੱਕੀ ਵਿਅਕਤੀਆਂ ਨੂੰ ਫੜਿਆ ਗਿਆ ਅਤੇ 1,97,14,650 ਰੁਪਏ ਦੀ ਵਸੂਲ ਕੀਤੇ ਗਏ ਇਸ ਦੇ ਨਾਲ ਹੀ ਇੱਕ ਲੈਪਟਾਪ, ਤਿੰਨ ਸਮਾਰਟਫ਼ੋਨ ਅਤੇ ਦੋ ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਗਏ। -ਪੀਟੀਆਈ

Advertisement

Advertisement