For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਦੋ ਨੌਜਵਾਨ ਹਲਾਕ, ਇੱਕ ਜ਼ਖ਼ਮੀ

07:25 AM Jul 06, 2023 IST
ਸੜਕ ਹਾਦਸੇ ’ਚ ਦੋ ਨੌਜਵਾਨ ਹਲਾਕ  ਇੱਕ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 5 ਜੁਲਾਈ
ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ’ਤੇ ਪਿੰਡ ਲਹਿਰਾ ’ਚ ਬੀਤੀ ਦੇਰ ਰਾਤ ਟਰਾਲੇ ਦੇ ਪਿੱਛੇ ਮੋਟਰਸਾਈਕਲ ਟਕਰਾਉਣ ਕਾਰਨ ਵਾਪਰੇ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਇੱਕ ਜ਼ਖ਼ਮੀ ਹੋ ਗਿਆ। ਤਿੰਨੇ ਦੋਸਤ ਪਿੰਡ ਪੋਹੀੜ ਤੋਂ ਘੁੰਗਰਾਨਾ ਜਾ ਕੇ ਖੁਸ਼ਕ ਬੰਦਰਗਾਹ ਵਾਲੀ ਸੜਕ ਤੋਂ ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ਵੱਲ ਵਾਪਸ ਆ ਰਹੇ ਸਨ। ਪਿੰਡ ਲਹਿਰਾ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਖੜ੍ਹੇ ਟਰਾਲੇ ਦੇ ਪਿੱਛੇ ਟਕਰਾ ਗਿਆ। ਮੋਟਰਸਾਈਕਲ ਚਾਲਕ ਵਿਪਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਨਵੀਨ ਮੁਹੰਮਦ ਨੇ ਲੁਧਿਆਣਾ ਦੇ ਹਸਪਤਾਲ ’ਚ ਦਮ ਤੋੜਿਆ। ਸ਼ਿਕਾਇਤ ਕਰਤਾ ਕਮਲਜੀਤ ਸਿੰਘ ਨੇ ਦੋਸ਼ ਲਾਇਆ ਕਿ ਹਾਦਸਾ ਟਰੱਕ ਟਰਾਲਾ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ। ਪੁਲੀਸ ਨੇ ਅਣਪਛਾਤੇ ਡਰਾੲੀਵਰ ਖ਼ਿਲਾਫ਼ ਧੂਲਕੋਟ ਵਾਸੀ ਕਮਲਜੀਤ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ।

Advertisement

Advertisement
Tags :
Author Image

sukhwinder singh

View all posts

Advertisement
Advertisement
×