ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਪੁਰ ਵਿੱਚ ਦੋ ਅਤਿਵਾਦੀ ਗ੍ਰਿਫ਼ਤਾਰ

10:41 AM Apr 29, 2025 IST
featuredImage featuredImage

ਇੰਫਾਲ, 29 ਅਪਰੈਲ

Advertisement

ਸੁਰੱਖਿਆ ਬਲਾਂ ਨੇ ਮਨੀਪੁਰ ਦੇ ਇੰਫਾਲ ਪੱਛਮੀ ਅਤੇ ਜਿਰੀਬਾਮ ਜ਼ਿਲ੍ਹਿਆਂ ਤੋਂ ਦੋ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਇੰਫਾਲ ਪੱਛਮੀ ਜ਼ਿਲ੍ਹੇ ਦੇ ਲੰਗਥਾਬਲ ਖੇਤਰ ਤੋਂ ਜਬਰੀ ਵਸੂਲੀ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਪਾਬੰਦੀਸ਼ੁਦਾ ਪ੍ਰੀਪਾਕ (ਪ੍ਰੋ) ਦੇ ਇਕ ਸਰਗਰਮ ਕੈਡਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਸ ਦੇ ਕਬਜ਼ੇ ਤੋਂ ਇਕ ਪਿਸਤੌਲ, ਇਕ ਮੈਗਜ਼ੀਨ ਸਮੇਤ ਦੋ ਰਾਉਂਡ 7.65 ਐੱਮਐੱਮ ਗੋਲਾ ਬਾਰੂਦ ਜ਼ਬਤ ਕੀਤਾ ਗਿਆ ਹੈ। ਪੁਲੀਸ ਨੇ ਅੱਗੇ ਕਿਹਾ ਕਿ ਜਬਰੀ ਵਸੂਲੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਬੰਦੀਸ਼ੁਦਾ ਪੀਪਲਜ਼ ਲਿਬਰੇਸ਼ਨ ਆਰਮੀ ਦੇ ਇਕ ਅਤਿਵਾਦੀ ਨੂੰ ਸੋਮਵਾਰ ਨੂੰ ਅਸਾਮ ਦੇ ਕਛਾਰ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦੇ ਜਿਰੀਬਾਮ ਜ਼ਿਲ੍ਹੇ ਦੇ ਜਿਰੀਬਾਮ ਬਾਜ਼ਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ। -ਪੀਟੀਆਈ

Advertisement
Advertisement
Tags :
Punjabi NewsPunjabi TribunePunjabi Tribune News