ਰਾਜੌਰੀ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ
07:43 AM Sep 10, 2024 IST
Advertisement
ਰਾਜੌਰੀ/ਜੰਮੂ, 9 ਸਤੰਬਰ
ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐੱਲਓਸੀ) ’ਤੇ ਸੈਨਾ ਦੇ ਜਵਾਨਾਂ ਨੇ ਘੁਸਪੈਠ ਨਾਕਾਮ ਕਰਦਿਆਂ ਮੁਕਾਬਲੇ ’ਚ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ। ਇਹ ਅਤਿਵਾਦੀ ਭਾਰੀ ਹਥਿਆਰਾਂ ਨਾਲ ਲੈਸ ਸੀ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਨੌਸ਼ਿਹਰਾ ਦੇ ਲਾਮ ਸੈਕਟਰ ਵਿੱਚ ਜਵਾਨਾਂ ਨੂੰ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅਤਿਵਾਦੀਆਂ ਦੇ ਇੱਕ ਸਮੂਹ ਦੀ ਹਰਕਤ ਦਾ ਪਤਾ ਲੱਗਿਆ, ਜਿਸ ਮਗਰੋਂ ਗੋਲੀਬਾਰੀ ਸ਼ੁਰੂ ਹੋ ਗਈ। ਸੈਨਾ ਦੀ ਜੰਮੂ ਸਥਿਤ ਵ੍ਹਾਈਟ ਨਾਈਟ ਕੋਰ ਨੇ ਐਕਸ ’ਤੇ ਕਿਹਾ ਕਿ ਸੰਭਾਵਿਤ ਘੁਸਪੈਠ ਦੀ ਕੋਸ਼ਿਸ਼ ਬਾਰੇ ਖੁਫੀਆ ਏਜੰਸੀਆਂ ਅਤੇ ਪੁਲੀਸ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਲਾਮ ਵਿੱਚ ਘੁਸਪੈਠ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ, ‘‘ਦੋ ਅਤਿਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ ਦੋ ਏਕੇ-47 ਅਤੇ ਇੱਕ ਪਿਸਤੌਲ ਸਣੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ।’’ -ਪੀਟੀਆਈ
Advertisement
Advertisement
Advertisement