ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਅਤਿਵਾਦੀ ਹਲਾਕ

06:34 AM Apr 27, 2024 IST

ਬਾਰਾਮੂਲਾ: ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ। ਇਹ ਮੁਕਾਬਲਾ ਵੀਰਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿੱਚ ਚੱਕ ਮੁਹੱਲਾ ਨੌਪੋਰਾ ਵਿੱਚ ਸ਼ੁਰੂ ਹੋਇਆ ਸੀ। ਕਸ਼ਮੀਰ ਦੇ ਇੰਸਪੈਕਟਰ ਜਨਰਲ ਆਫ ਪੁਲੀਸ ਵੀਕੇ ਬਿਰਦੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਵੀਰਵਾਰ ਸ਼ਾਮ ਵੇਲੇ ਸੋਪੋਰ ਵਿੱਚ ਦੋ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਹ ਮਿਲੀ ਸੀ। ਉਨ੍ਹਾਂ ਦੱਸਿਆ, ‘‘ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆਂ ਬਲਾਂ ’ਤੇ ਹਮਲਾ ਕਰ ਦਿੱਤਾ, ਜਿਸ ’ਤੇ ਜਵਾਬੀ ਕਾਰਵਾਈ ਕੀਤੀ ਗਈ। ਇਹ ਮੁਕਾਬਲਾ ਅੱਜ ਦੁਪਹਿਰ ਤੱਕ ਜਾਰੀ ਰਿਹਾ। ਦੋਵੇਂ ਅਤਿਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ ਅਤੇ ਅਸਲਾ ਜ਼ਬਤ ਕਰ ਲਿਆ ਗਿਆ ਹੈ। ਅਤਿਵਾਦੀਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦੇ ਕੋਡ ਨਾਮ ਸੈਫ਼ਉੱਲਾ ਹਨ।’’ ਇਸ ਤੋਂ ਪਹਿਲਾਂ ਅੱਜ ਭਾਰਤੀ ਫ਼ੌਜ ਅਤੇ ਜੰਮੂ ਕਸ਼ਮੀਰ ਪੁਲੀਸ ਨੇ ਉੜੀ, ਬਾਰਾਮੂਲਾ ਵਿੱਚ ਇੱਕ ਸਾਂਝੀ ਤਲਾਸ਼ੀ ਮੁਹਿੰਮ ਵਿੱਢ ਕੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਭਾਰਤੀ ਫ਼ੌਜ ਦੀ ਚਿਨਾਰ ਕੋਰ ਨੇ ਕਿਹਾ ਕਿ ਖੁਫੀਆ ਏਜੰਸੀਆਂ ਦੀ ਜਾਣਕਾਰੀ ਦੇ ਆਧਾਰ ’ਤੇ ਇਹ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ। -ਏਐੱਨਆਈ

Advertisement

Advertisement
Advertisement