ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਰ-ਕਾਨੂੰਨੀ ਢੰਗ ਨਾਲ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟ ਗ੍ਰਿਫ਼ਤਾਰ

07:11 AM Jul 04, 2024 IST

ਮੁਹਾਲੀ (ਪੱਤਰ ਪ੍ਰੇਰਕ):

Advertisement

ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ਿਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਗੁਰਜੋਧ ਸਿੰਘ ਵਜੋਂ ਹੋਈ। ਅਮਰਜੀਤ, ਮੁਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਜਦੋਂਕਿ ਗੁਰਜੋਧ ਉਸ ਦਾ ਸਾਥੀ ਹੈ। ਜਾਣਕਾਰੀ ਅਨੁਸਾਰ ਇਹ ਟਰੈਵਲ ਏਜੰਟ ਭੋਲ਼ੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ ਅਤੇ ਸਿਆਮ ਰੀਪ ਪਹੁੰਚਣ ’ਤੇ ਉਨ੍ਹਾਂ ਦੇ ਪਾਸਪੋਰਟ ਲੈ ਲਏ ਜਾਂਦੇ ਸਨ। ਫਿਰ ਉਨ੍ਹਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ ਤਾਂ ਜੋ ਸਾਈਬਰ ਫਾਇਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ। ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਮਗਰੋਂ ਸਟੇਟ ਸਾਈਬਰ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement
Advertisement