ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਠ ਕਿਲੋ ਭੁੱਕੀ ਸਮੇਤ ਦੋ ਔਰਤਾਂ ਗ੍ਰਿਫ਼ਤਾਰ

06:54 AM Apr 19, 2024 IST

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲੀਸ ਦੀ ਇਕ ਟੀਮ ਨੇ ਗਸ਼ਤ ਅਤੇ ਚੈਕਿੰਗ ਕਰਦੇ ਹੋਏ ਬੱਸ ਅੱਡੇ ਤੋਂ ਦੋ ਔਰਤਾਂ ਨੂੰ ਅੱਠ ਕਿਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਸਟਾਫ਼ ਪੁਲੀਸ ਟੀਮ ਦੇ ਇੰਚਾਰਜ ਸਬ-ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੀਆਂ ਔਰਤਾਂ ਦੀ ਪਛਾਣ ਛਿੰਦਰ ਕੌਰ ਵਾਸੀ ਗੋਵਿੰਦਪੁਰਾ ਅਤੇ ਸੁਖਜੀਤ ਕੌਰ ਵਾਸੀ ਲੰਬੀ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲੀਸ ਪਾਰਟੀ ਬੱਸ ਅੱਡੇ ਨੇੜੇ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਆਉਂਦੀਆਂ ਦੋ ਔਰਤਾਂ ਪੁਲੀਸ ਨੂੰ ਵੇਖ ਕੇ ਖਿਸਕਣ ਦੀ ਕੋਸ਼ਿਸ਼ ਕਰਨ ਲੱਗੀਆਂ ਤਾਂ ਮਹਿਲਾ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

Advertisement

Advertisement
Advertisement