ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਔਰਤਾਂ ਕਾਬੂ
11:01 AM Sep 02, 2024 IST
Advertisement
ਪੱਤਰ ਪ੍ਰੇਰਕ
ਫਗਵਾੜਾ, 1 ਸਤੰਬਰ
ਸਤਨਾਮਪੁਰਾ ਪੁਲੀਸ ਨੇ ਦੋ ਔਰਤਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਐੱਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੋਮਾ ਪਤਨੀ ਗਿਆਨ ਚੰਦ ਵਾਸੀ ਕ੍ਰਿਪਾਲਪੁਰ ਤੇ ਸ਼ਿਦਰਜੀਤ ਕੌਰ ਉਰਫ਼ ਬੱਗੋ ਪਤਨੀ ਹਰਵਿੰਦਰ ਕੁਮਾਰ ਵਾਸੀ ਕ੍ਰਿਪਾਲਪੁਰ ਕਲੋਨੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣੇਦਾਰ ਸੁਖਜਿੰਦਰ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਉਨ੍ਹਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਤੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Advertisement
Advertisement
Advertisement