ਦੋ ਔਰਤਾਂ ਨੇ ਖ਼ੁਦਕੁਸ਼ੀ ਕੀਤੀ
10:56 AM Nov 11, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਨਵੰਬਰ
ਇੱਥੋਂ ਦੇ ਥਾਣਾ ਮੌਲੀ ਜੱਗਰਾਂ ਅਧੀਨ ਪੈਂਦੇ ਇਲਾਕੇ ਵਿੱਚ ਵੱਖ-ਵੱਖ ਥਾਵਾਂ ’ਤੇ ਦੋ ਔਰਤਾਂ ਨੇ ਖ਼ੁਦਕੁਸ਼ੀ ਕਰ ਲਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਘਟਨਾ ਮੌਲੀ ਜੱਗਰਾਂ ਦੇ ਵਿਕਾਸ ਨਗਰ ਵਿੱਚ ਸਵੇਰੇ 7 ਵਜੇ ਦੇ ਕਰੀਬ ਵਾਪਰੀ। ਇੱਥੇ 26 ਸਾਲਾਂ ਜੋਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਜੋਤੀ ਵਿਆਹੀ ਹੋਈ ਸੀ ਅਤੇ ਮਾਨਸਿਕ ਤਣਾਅ ਵਿੱਚੋਂ ਲੰਘ ਰਹੀ ਸੀ। ਦੂਜੀ ਘਟਨਾ ਚਰਨ ਸਿੰਘ ਕਲੋਨੀ ਵਿੱਚ ਦੁਪਹਿਰੇ 3 ਵਜੇ ਵਾਪਰੀ ਹੈ। ਇਸ ਵਿੱਚ 32 ਸਾਲਾ ਸੋਨੂੰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਨੂੰ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਹੈ, ਜਿਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਦੋਵਾਂ ਔਰਤਾਂ ਦੀਆਂ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement