ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ-ਵੱਖ ਵਾਰਦਾਤਾਂ ’ਚ ਦੋ ਔਰਤਾਂ ਦਾ ਕਤਲ

09:47 AM Sep 13, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਸਤੰਬਰ
ਕਾਪਾਸਹੇੜਾ ਇਲਾਕੇ ਵਿੱਚ ਬੁੱਧਵਾਰ ਰਾਤ ਨੂੰ ਨੌਜਵਾਨ ਨੇ ਆਪਣੀ ਭਾਬੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਧਰ, ਦੂਜੇ ਮਾਮਲੇ ਵਿੱਚ ਪੂਰਬੀ ਦਿੱਲੀ ਦੇ ਕਲਿਆਣਪੁਰੀ ਇਲਾਕੇ ਵਿੱਚ ਔਰਤ ਦਾ ਕਤਲ ਕਰਨ ਮਗਰੋਂ ਮੁਲਜ਼ਮ ਗੁਆਂਢੀ ਖੁਦ ਪੁਲੀਸ ਸਟੇਸ਼ਨ ਪਹੁੰਚ ਗਿਆ। ਪੁਲੀਸ ਬੁਲਾਰੇ ਨੇ ਦੱਸਿਆ ਕਿ ਦਿੱਲੀ ਕੈਂਟ ਰੇਲਵੇ ਸਟੇਸ਼ਨ ਨੇੜੇ ਟਰੈਕ ’ਤੇ ਇਕ ਨੌਜਵਾਨ ਜ਼ਖ਼ਮੀ ਹਾਲਤ ਵਿੱਚ ਮਿਲਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਦਿਓਰ ਅਤੇ ਭਰਜਾਈ ਵਿਚਾਲੇ ਨਾਜਾਇਜ਼ ਸਬੰਧਾਂ ਦਾ ਖੁਲਾਸਾ ਹੋਇਆ। ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ। ਨੌਜਵਾਨ ਨੇ ਆਪਣੀ ਭਰਜਾਈ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਭੱਜ ਗਿਆ।
ਦੂਜੇ ਮਾਮਲੇ ਵਿੱਚ ਪੂਰਬੀ ਦਿੱਲੀ ਦੇ ਕਲਿਆਣਪੁਰੀ ਇਲਾਕੇ ਵਿੱਚ ਇਕ ਔਰਤ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਗੁਆਂਢੀ ਖੁਦ ਪੁਲੀਸ ਸਟੇਸ਼ਨ ਪਹੁੰਚ ਗਿਆ। ਉਸ ਨੇ ਪੁਲੀਸ ਕੋਲ ਕਤਲ ਕੀਤੇ ਜਾਣ ਦੀ ਗੱਲ ਕਬੂਲ ਕਰਦਿਆਂ ਗ੍ਰਿਫ਼ਤਾਰ ਕਰਨ ਲਈ ਕਿਹਾ। ਡੀਸੀਪੀ (ਪੂਰਬੀ) ਅਪੂਰਵ ਗੁਪਤਾ ਨੇ ਦੱਸਿਆ ਕਿ ਮ੍ਰਿਤਕ ਰੇਖਾ (40) ਦਾ ਐੱਲਬੀਐੱਸ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ। ਕਲਿਆਣਪੁਰੀ ਥਾਣੇ ਵਿੱਚ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਸੁਰੇਸ਼ ਕੁਮਾਰ (48) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਰੇਖਾ ਆਪਣੇ ਪਤੀ ਅਤੇ ਦੋ ਪੁੱਤਰਾਂ ਨਾਲ ਤ੍ਰਿਲੋਕਪੁਰੀ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਸੀ। ਪਤੀ ਏਮਜ਼ ਵਿੱਚ ਅਸਥਾਈ ਨੌਕਰੀ ਕਰਦਾ ਹੈ। ਸੁਰੇਸ਼ ਕੁਮਾਰ ਪੇਸ਼ੇ ਤੋਂ ਕੈਬ ਡਰਾਈਵਰ ਹੈ, ਆਪਣੀ ਪਤਨੀ ਅਤੇ ਬੱਚਿਆਂ ਨਾਲ ਉਸ ਘਰ ਦੇ ਸਾਹਮਣੇ ਰਹਿੰਦਾ ਹੈ। ਸੂਤਰਾਂ ਨੇ ਦੱਸਿਆ ਕਿ ਰੇਖਾ ਅਤੇ ਸੁਰੇਸ਼ ਵਿਚਕਾਰ ਸਬੰਧ ਸੀ। ਰੇਖਾ ਨੇ ਕੁਝ ਸਮੇਂ ਤੋਂ ਸੁਰੇਸ਼ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਸੀ। ਇਸ ਗੱਲ ਤੋਂ ਉਹ ਨਾਰਾਜ਼ ਸੀ।

Advertisement

Advertisement