ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਦੋ ਮਜ਼ਦੂਰ ਹਲਾਕ

07:32 AM Jul 22, 2024 IST

ਮੁਕੰਦ ਸਿੰਘ ਚੀਮਾ
ਸੰਦੌੜ, 21 ਜੁਲਾਈ
ਨੇੜਲੇ ਪਿੰਡ ਮਾਣਕੀ ਵਿੱਚ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ (23) ਵਾਸੀ ਬਿਹਾਰ ਹਾਲ ਆਬਾਦ ਸੰਦੌੜ ਅਤੇ ਸਤੀਸ਼ (28) ਵਾਸੀ ਬਿਹਾਰ ਹਾਲ ਆਬਾਦ ਜਲਵਾਣਾ ਵਜੋਂ ਹੋਈ ਹੈ। ਦੋਵੇਂ ਜਣੇ ਪੇਂਟ ਦਾ ਕੰਮ ਕਰਦੇ ਸਨ। ਜਾਣਕਾਰੀ ਅਨੁਸਾਰ ਉਕਤ ਦੋਵੇਂ ਜਣੇ ਪਿੰਡ ਮਾਣਕੀ ਤੋਂ ਦਸੌਧਾ ਸਿੰਘ ਵਾਲਾ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਰਸਤੇ ਵਿਚ ਪੈਂਦੇ ਕੂਹਣੀ ਮੋੜ ਕੋਲ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਮੌਕੇ ਦੋਵੇਂ ਮਜ਼ਦੂਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

Advertisement

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ; ਇੱਕ ਜ਼ਖ਼ਮੀ
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਰਾਜਪੁਰਾ-ਪਟਿਆਲਾ ਮਾਰਗ ਨਜ਼ਦੀਕ ਲਿਬਰਟੀ ਚੌਕ ਕੋਲ ਇਕ ਮੋਟਰਸਾਈਕਲ ਅਤੇ ਅਣਪਛਾਤੇ ਵਾਹਨ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਲੈ ਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਚੰਡੀਗੜ੍ਹ ਦੇ ਸੈਕਟਰ-32 ਵਿੱਚ ਰੈਫ਼ਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਦੋ ਨੌਜਵਾਨ ਮੁਹਾਲੀ ਵਾਲੇ ਪਾਸੇ ਤੋਂ ਬਹਾਦਰਗੜ੍ਹ ਕਿਸੇ ਪ੍ਰਾਈਵੇਟ ਫ਼ਰਮ ਵਿਚ ਨੌਕਰੀ ਲਈ ਇੰਟਰਵਿਊ ਦੇਣ ਲਈ ਜਾ ਰਹੇ ਸਨ, ਜਦੋਂ ਉਹ ਲਿਬਰਟੀ ਚੌਕ ਕੋਲ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਏ। ਉਹ ਮੋਟਰਸਾਈਕਲ ਸਣੇ ਪੁਲ਼ ਤੋਂ ਹੇਠਾਂ ਡਿੱਗ ਗਏ। ਇਸ ਦੌਰਾਨ ਰੋਹਿਤ ਵਾਸੀ ਝੂਰਹੇੜੀ ਦੀ ਮੌਤ ਹੋ ਗਈ, ਜਦੋਂਕਿ ਮਨਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ। ਦੋਵੇਂ ਨੌਜਵਾਨਾਂ ਦੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਮੁਲਜ਼ਮ ਚਾਲਕ ਦਾ ਪਤਾ ਲਗਾ ਕੇ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਸਬੰਧੀ ਜਾਂਚ ਅਧਿਕਾਰੀ ਸੁਨੀਲ ਕੁਮਾਰ ਵਾਲੀਆਂ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

Advertisement
Advertisement