ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਦਸਿਆਂ ਵਿੱਚ ਦੋ ਮਜ਼ਦੂਰਾਂ ਦੀ ਮੌਤ

10:56 AM May 24, 2024 IST

ਪੱਤਰ ਪ੍ਰੇਰਕ
ਮਾਛੀਵਾੜਾ, 23 ਮਈ
ਇੱਥੇ ਅੱਜ ਦੋ ਹਾਦਸਿਆਂ ਵਿਚ ਦੋ ਮਜ਼ਦੂਰ ਰਾਹੁਲ ਕੁਮਾਰ ਪੰਡਿਤ ਅਤੇ ਵਿਨੋਦ ਸ਼ਰਮਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮਹਾਂਵੀਰ ਕਲੋਨੀ ਦਾ ਵਾਸੀ ਵਿਨੋਦ ਸ਼ਰਮਾ (45) ਇੱਕ ਮਿਸਤਰੀ ਨਾਲ ਮਜ਼ਦੂਰੀ ਕਰਦਾ ਸੀ ਅਤੇ ਕੱਲ੍ਹ ਸ਼ਾਮ ਉਹ ਦੂਸਰੀ ਮੰਜ਼ਿਲ ’ਤੇ ਪੈਡ ਉੱਪਰ ਖੜ੍ਹ ਕੇ ਕੰਮ ਕਰ ਰਿਹਾ ਸੀ। ਅਚਾਨਕ ਉਹ ਜ਼ਮੀਨ ’ਤੇ ਆ ਡਿੱਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿੱਥੇ ਉਹ ਦਮ ਤੋੜ ਗਿਆ। ਪੁਲੀਸ ਵਲੋਂ ਇਸ ਮਾਮਲੇ ਵਿਚ ਲਾਸ਼ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਬੱਚੇ ਛੱਡ ਗਿਆ ਹੈ। ਇਸ ਤਰ੍ਹਾਂ ਹੀ ਇੱਕ ਹੋਰ ਮਾਮਲੇ ਵਿਚ ਗੜ੍ਹੀ ਤਰਖਾਣਾ ਦਾ ਵਾਸੀ ਰਾਹੁਲ ਕੁਮਾਰ ਪੰਡਿਤ ਜੋ ਵਿਜੈ ਕੁਮਾਰ ਨਾਮਕ ਵਿਅਕਤੀ ਦੇ ਪਸ਼ੂਆਂ ਦੀ ਸਾਂਭ-ਸੰਭਾਲ ਕਰਦਾ ਸੀ। ਉਹ ਕੱਲ੍ਹ ਸ਼ਾਮ ਪਸ਼ੂਆਂ ਦਾ ਦੁੱਧ ਲੈ ਕੇ ਗੜ੍ਹੀ ਤਰਖਾਣਾਂ ਤੋਂ ਮਾਛੀਵਾੜਾ ਆ ਰਿਹਾ ਸੀ ਕਿ ਰਸਤੇ ਵਿਚ ਇੱਕ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਹ ਸੜਕ ’ਤੇ ਗਿਰ ਕੇ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਚੰਡੀਗੜ੍ਹ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਵਨਜੀਤ ਸਿੰਘ ਨੇ ਦੱਸਿਆ ਕਿ ਮਜ਼ਦੂਰ ਰਾਹੁਲ ਕੁਮਾਰ ਪੰਡਿਤ ਨੂੰ ਫੇਟ ਮਾਰਨ ਵਾਲੇ ਵਾਹਨ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਉਸਦੇ ਅਣਪਛਾਤੇ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਵਲੋਂ ਲਾਸ਼ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ।

Advertisement

Advertisement
Advertisement