For the best experience, open
https://m.punjabitribuneonline.com
on your mobile browser.
Advertisement

ਵਿਧਾਇਕਾ ਨੀਨਾ ਮਿੱਤਲ ਵੱਲੋਂ ਦੋ ਸਾਲਾਂ ਦਾ ਰਿਪੋਰਟ ਕਾਰਡ ਪੇਸ਼

06:54 AM May 31, 2024 IST
ਵਿਧਾਇਕਾ ਨੀਨਾ ਮਿੱਤਲ ਵੱਲੋਂ ਦੋ ਸਾਲਾਂ ਦਾ ਰਿਪੋਰਟ ਕਾਰਡ ਪੇਸ਼
ਵਾਲੰਟੀਅਰਾਂ ਨੂੰ ਮਿਲਦੀ ਹੋਈ ਵਿਧਾਇਕਾ ਨੀਨਾ ਮਿੱਤਲ। -ਫੋਟੋ: ਮਿੱਠਾ
Advertisement

ਰਾਜਪੁਰਾ:

Advertisement

ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਇੱਥੋਂ ਦੇ ਇਕ ਨਿੱਜੀ ਪੈਲੇਸ ਵਿੱਚ ਹਲਕੇ ਦੇ ਸਮੂਹ ਬੂਥ ਇੰਚਾਰਜ, ਸਰਕਲ ਪ੍ਰਧਾਨ, ਬਲਾਕ ਪ੍ਰਧਾਨ, ਅਹੁਦੇਦਾਰਾਂ, ਵਾਲੰਟੀਅਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲੋਕ ਸਭਾ ਚੋਣਾਂ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਹਲ਼ਕਾ ਰਾਜਪੁਰਾ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਪ੍ਰਤੀ ਦੋ ਸਾਲਾਂ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ। ਇਸ ਮੌਕੇ ਵਿਧਾਇਕਾ ਨੇ ਕਿਹਾ ਕਿ ਜਿੱਥੇ ਹਲਕਾ ਰਾਜਪੁਰਾ ਦੀ ਵਿਕਾਸ ਕਾਰਜਾਂ ਪੱਖੋਂ ਕਾਇਆ ਕਲਪ ਕੀਤੀ ਜਾਵੇਗੀ, ਉੱਥੇ ਸਿਹਤ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਦਾ ਲਾਭ ਸਮਾਂਬੱਧ ਪਹੁੰਚਾਇਆ ਜਾਵੇਗਾ। ਉਨ੍ਹਾਂ ਦੋ ਸਾਲਾ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਰਾਜਪੁਰਾ ਦੇ ਸੁੰਦਰੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×