ਦੋ ਨੌਜਵਾਨ ਨਾਜਾਇਜ਼ ਸ਼ਰਾਬ ਸਣੇ ਕਾਬੂ
10:00 AM Aug 02, 2023 IST
ਪੱਤਰ ਪ੍ਰੇਰਕ
ਫਗਵਾੜਾ, 1 ਅਗਸਤ
ਥਾਣਾ ਸਿਟੀ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐਸ.ਐਚ.ਓ ਸਿਟੀ ਅਮਨਦੀਪ ਨਾਹਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਇੱਕ ਵਿਅਕਤੀ ਨੂੰ ਬਸਰਾ ਪੈਲੇਸ ਲਾਗਿਉਂ ਕਾਬੂ ਕਰਕੇ ਉਸ ਪਾਸੋਂ 15 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ। ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਹੈਪੀ ਪੁੱਤਰ ਲੇਖ ਰਾਜ ਵਾਸੀ ਭਾਣੋਕੀ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਜਸਵੀਰ ਸਿੰਘ ਉਰਫ਼ ਜੱਸੀ ਪੁੱਤਰ ਸਤਪਾਲ ਵਾਸੀ ਗੁਰੂ ਨਾਨਕ ਐਵੀਨਿਊ ਨੂੰ ਕਾਬੂ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ।
Advertisement
Advertisement