For the best experience, open
https://m.punjabitribuneonline.com
on your mobile browser.
Advertisement

ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

07:00 AM Jun 23, 2024 IST
ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਘਨੌਲੀ, 22 ਜੂਨ
ਘਨੌਲੀ ਪੁਲੀਸ ਨੇ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਚੌਕੀ ਘਨੌਲੀ ਦੇ ਇੰਚਾਰਜ ਸਬ-ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਬੀਤੀ ਸ਼ਾਮ ਗੋਲ ਚੌਕ ਨੂੰਹੋਂ ਵਿੱਚ ਮੌਜੂਦ ਸੀ ਤਾਂ ਘਨੌਲੀ ਵਾਲੇ ਪਾਸਿਓਂ ਉਨ੍ਹਾਂ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ ਪਰ ਪੁਲੀਸ ਨੂੰ ਵੇਖ ਕੇ ਉਹ ਘਬਰਾ ਗਏ ਅਤੇ ਵਾਪਸ ਮੁੜਨ ਲੱਗੇ। ਇਨ੍ਹਾਂ ’ਚੋਂ ਇੱਕ ਨੌਜਵਾਨ ਨੇ ਆਪਣੀ ਜੇਬ ’ਚੋਂ ਇੱਕ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ। ਜਦੋਂ ਪੁਲੀਸ ਨੇ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਵੱਲੋਂ ਸੁੱਟੇ ਗਿਆ ਲਿਫਾਫਾ ਦੇਖਿਆ ਤਾਂ ਉਸ ਵਿੱਚ ਚਿੱਟਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਦੀ ਸ਼ਨਾਖਤ ਪਰਮਜੀਤ ਸਿੰਘ ਅਤੇ ਹਰਵਿੰਦਰ ਯਾਦਵ ਉਰਫ ਧਨੀਆ ਦੋਵੇਂ ਵਾਸੀ ਨੂੰਹੋਂ ਕਾਲੋਨੀ ਵਜੋਂ ਹੋਈ ਹੈ।
ਕੁਰਾਲੀ (ਪੱਤਰ ਪ੍ਰੇਰਕ): ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਸ਼ੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਦੀ ਐੱਸਐੱਚਓ ਸਵਾਤੀ ਧੀਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਇਲਕੇ ਵਿੱਚ ਗਸ਼ਤ ਕਰ ਰਹੀ ਸੀ ਕਿ ਕੁਰਾਲੀ ਬਾਈਪਾਸ ’ਤੇ ਪੈਂਦੇ ਪਿੰਡ ਸਿੰਘਪੁਰਾ ਦੀ ਸਲਿੱਪ ਰੋਡ ’ਤੇ ਖੜ੍ਹਾ ਇੱਕ ਨੌਜਵਾਨ ਪੁਲੀਸ ਨੂੰ ਦੇਖ ਕੇ ਖਿਸਕਣ ਲੱਗਾ। ਇਸੇ ਦੌਰਾਨ ਜਦੋਂ ਪੁਲੀਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 360 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਨੌਜਵਾਨ ਦੀ ਪਛਾਣ ਅਕਲੇਸ਼ ਕੁਮਾਰ ਵਜੋਂ ਹੋਈ ਹੈ।

Advertisement

ਇੱਕ ਲੱਖ ਰੁਪਏ ਤੋਂ ਵੱਧ ਡਰੱਗ ਮਨੀ ਬਰਾਮਦ
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਸਥਾਨਕ ਪੁਲੀਸ ਨੇ ਅੱਜ 20 ਗ੍ਰਾਮ ਨਸ਼ੀਲੇ ਪਾਊਡਰ ਅਤੇ 1,20,000 ਰੁਪਏ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਭਿਸ਼ੇਕ ਸ਼ਰਮਾ ਵਜੋਂ ਹੋਈ ਹੈ। ਨੌਜਵਾਨ ਨੂੰ ਅੱਜ ਅਦਾਲਤ ’ਚੇ ਪੇਸ਼ ਕਰ ਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਨਸ਼ਾ ਤਸਕਰੀ ’ਚ ਸ਼ਾਮਲ ਨੌਜਵਾਨ ਦੀ ਜਾਇਦਾਦ ਜ਼ਬਤ
ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਪੁਲੀਸ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਚ ਸ਼ਾਮਲ ਇੱਕ ਨੌਜਵਾਨ ਦੀ ਪ੍ਰਾਪਰਟੀ ਜ਼ਬਤ ਕੀਤੀ ਹੈ। ਐੱਸਐੱਚਓ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਚ ਸ਼ਾਮਲ ਪਿੰਡ ਕਲਾਰਾਂ ਦੇ ਸਿਮਰਜੀਤ ਸਿੰਘ ਪੁੱਤਰ ਬੰਤ ਸਿੰਘ ਕਲਾਰਾਂ ਦੀ ਲੱਖਾਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।

Advertisement
Author Image

Advertisement
Advertisement
×