ਚਾਰ ਪਿਸਤੌਲਾਂ ਤੇ 5 ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ
09:03 AM Sep 10, 2024 IST
ਪੱਤਰ ਪ੍ਰੇਰਕ
ਕਾਲਾਂਵਾਲੀ, 9 ਸਤੰਬਰ
ਖੇਤਰ ਦੇ ਪਿੰਡ ਤਖਤਮੱਲ ਤੋਂ ਥਾਣਾ ਡੱਬਵਾਲੀ ਦੇ ਇੰਚਾਰਜ ਰਾਜਪਾਲ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਗਿ੍ਰਫਤਾਰ ਕਰਕੇ ਉਸ ਕੋਲੋਂ ਤਿੰਨ 32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਅਤੇ ਇੱਕ ਨਾਜਾਇਜ਼ 315 ਬੋਰ ਦੇਸੀ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਸਾਹਿਲ ਖਾਨ ਉਰਫ ਸ਼ੈਲੀ ਅਤੇ ਗੁਰਵਿੰਦਰ ਕੁਮਾਰ ਉਰਫ ਵਿੱਕੀ ਵਾਸੀ ਤਖਤਮੱਲ ਵਜੋਂ ਹੋਈ ਹੈੈ। ਸਬ ਇੰਸਪੈਕਟਰ ਰਾਜਪਾਲ ਨੇ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਪੁਲੀਸ ਟੀਮ ਨੇ ਤੁਰੰਤ ਛਾਪਾ ਮਾਰ ਕੇ ਨੌਜਵਾਨਾਂ ਤਿੰਨ 32 ਬੋਰ ਦੇ ਨਾਜਾਇਜ਼ ਪਿਸਤੌਲਾਂ ਅਤੇ ਚਾਰ ਜਿੰਦਾ ਕਾਰਤੂਸਾਂ ਅਤੇ ਇਕ ਨਾਜਾਇਜ਼ 315 ਬੋਰ ਦੇਸੀ ਪਿਸਤੌਲ ਅਤੇ ਇਕ ਜਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ। ਪੁਲੀਸ ਨੇ ਦੋਵਾਂ ਨੌਜਵਾਨਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement