ਦੋ ਨੌਜਵਾਨ ਹੈਰੋਇਨ ਸਣੇ ਗ੍ਰਿਫ਼ਤਾਰ
08:50 AM Jul 24, 2024 IST
ਪੱਤਰ ਪ੍ਰੇਰਕ
ਰਤੀਆ, 23 ਜੁਲਾਈ
ਪੁਲੀਸ ਨੇ ਰਤੀਆ ਇਲਾਕੇ ਤੋਂ ਪੰਜਾਬ ਦੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਈਵੀਟੀ ਸਟਾਫ ਇੰਚਾਰਜ ਰਛਪਾਲ ਸੁਰਤੀਆ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਮਨਦੀਪ ਉਰਫ ਨਿੱਕਾ ਪੁੱਤਰ ਹਾਕਮ ਸਿੰਘ ਅਤੇ ਅੰਮ੍ਰਿਤਪਾਲ ਉਰਫ ਗੁਰਲਾਲ ਪੁੱਤਰ ਦਰਸ਼ਨ ਸਿੰਘ ਨਿਵਾਸੀ ਲਖਮੀਰ ਵਾਲਾ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ ਅਤੇ ਅੱਜ ਮੋਟਰਸਾਈਕਲ ’ਤੇ ਹੈਰੋਇਨ ਦੀ ਸਪਲਾਈ ਕਰਨ ਰਤੀਆ ਆਏ ਸਨ। ਇਸੇ ਦੌਰਾਨ ਪੁਲੀਸ ਟੀਮ ਨੇ ਰਤੀਆ ਬੁਢਲਾਡਾ ਮਾਰਗ ’ਤੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਪੁੱਛ-ਪੜਤਾਲ ਦੌਰਾਨ ਜਦੋਂ ਪੁਲੀਸ ਨੇ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਮੁਲਜ਼ਮਾਂ ਕੋਲੋਂ 20 ਗ੍ਰਾਮ ਹੈਰੋਇਨ ਅਤੇ 1300 ਰੁਪਏ ਦੀ ਨਗਦੀ ਬਰਾਮਦ ਹੋਈ। ਇਸ ’ਤੇ ਪੁਲੀਸ ਨੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਥਾਣਾ ਸ਼ਹਿਰ ਰਤੀਆ ਵਿੱਚ ਦੋਵਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement