ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਨੌਜਵਾਨ ਸਰਹਿੰਦ ਨਹਿਰ ਵਿੱਚ ਨਹਾਉਂਦੇ ਰੁੜ੍ਹੇ

08:51 AM Jun 26, 2024 IST
ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਨੌਜਵਾਨਾਂ ਦੀ ਭਾਲ ਕਰ ਰਹੀਆਂ ਐੱਨਡੀਆਰਐੱਫ ਦੀਆਂ ਟੀਮਾਂ। -ਫੋਟੋ: ਪਵਨ ਸ਼ਰਮਾ   
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 25 ਜੂਨ
ਇੱਥੇ ਸਰਹਿੰਦ ਨਹਿਰ ਵਿੱਚ ਨਹਾਉਣ ਗਏ ਦੋ ਨੌਜਵਾਨ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਏ। ਐੱਨਡੀਆਰਐੱਫ ਦੇ ਗੋਤਾਖੋਰਾਂ ਸਣੇ ਥਾਣਾ ਥਰਮਲ ਦੀ ਪੁਲੀਸ ਅਤੇ ਸਮਾਜਿਕ ਸੰਗਠਨਾਂ ਦੇ ਵਰਕਰਾਂ ਵੱਲੋਂ ਪਾਣੀ ’ਚ ਰੁੜ੍ਹੇ ਨੌਜਵਾਨਾਂ ਦੀ ਜੰਗੀ ਪੱਧਰ ’ਤੇ ਭਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਡੁੱਬਣ ਵਾਲਿਆਂ ਵਿੱਚੋਂ ਰਾਹੁਲ (32) ਜੈਪੁਰ ਤੋਂ ਇੱਥੇ ਇੱਕ ਰਿਸ਼ਤੇਦਾਰੀ ਵਿੱਚ ਮਰਗ ਦੇ ਭੋਗ ਵਿੱਚ ਸ਼ਾਮਲ ਹੋਣ ਆਇਆ ਸੀ। ਦੂਜੇ 24 ਸਾਲਾ ਨੌਜਵਾਨ ਦੀ ਹਾਲੇ ਪਛਾਣ ਨਹੀਂ ਹੋ ਸਕੀ। ਪਤਾ ਲੱਗਿਆ ਹੈ ਕਿ ਰਾਹੁਲ ਦੀ ਅੱਜ ਰੇਲ ਗੱਡੀ ਰਾਹੀਂ ਸ਼ਾਮ ਨੂੰ ਜੈਪੁਰ ਦੀ ਵਾਪਸੀ ਸੀ ਕਿ ਦੋਵੇਂ ਗਰਮੀ ਤੋਂ ਰਾਹਤ ਲਈ ਨਹਾਉਣ ਲਈ ਨਹਿਰ ’ਤੇ ਪਹੁੰਚ ਗਏ। ਜਦੋਂ ਉਨ੍ਹਾਂ ਨਹਾਉਣਾ ਸ਼ੁਰੂ ਕੀਤਾ ਤਾਂ ਤੈਰਨਾ ਨਾ ਆਉਣ ਕਰਕੇ ਉਹ ਨਹਿਰ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਪ੍ਰਤੱਖਦਰਸ਼ੀਆਂ ਵੱਲੋਂ ਦੋਵਾਂ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ, ਜੋ ਕਾਮਯਾਬ ਨਾ ਹੋ ਸਕੀਆਂ। ਖ਼ਬਰ ਲਿਖੇ ਜਾਣ ਤੱਕ ਗੋਤਾਖੋਰਾਂ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਥਾਣਾ ਥਰਮਲ ਬਠਿੰਡਾ ਦੇ ਐੱਸਐੱਚਓ ਸੁਖਵਿੰਦਰ ਸਿੰਘ ਬਰਾੜ ਅਤੇ ਪੁਲੀਸ ਦੀਆਂ ਟੀਮਾਂ ਵੀ ਮੌਕੇ ’ਤੇ ਮੌਜੂਦ ਸਨ।

ਘੱਗਰ ਬਰਾਂਚ ਨਹਿਰ ਵਿੱਚ ਪਿਓ-ਪੁੱਤ ਡੁੱਬੇ

ਲਹਿਰਾਗਾਗਾ (ਪੱਤਰ ਪ੍ਰੇਰਕ): ਘੱਗਰ ਬਰਾਂਚ ਨਹਿਰ ਵਿੱਚ ਕੱਲ੍ਹ ਦੇਰ ਰਾਤ ਪਿਓ ਪੁੱਤ ਡੁੱਬ ਗਏ ਸਨ। ਅੱਜ ਗੋਤਾਖੋਰਾਂ ਵੱਲੋਂ ਇਨ੍ਹਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਸਨ। ਇਨ੍ਹਾਂ ਦੀ ਪਛਾਣ ਮੋਹਨ ਸਿੰਘ (35) ਅਤੇ ਉਸ ਦੇ ਪੁੱਤਰ ਪ੍ਰਿੰਸ (9) ਵਜੋਂ ਦੱਸੀ ਜਾ ਰਹੀ ਹੈ। ਕੌਂਸਲਰ ਦਰਬਾਰਾ ਸਿੰਘ ਹੈਪੀ ਨੇ ਦੱਸਿਆ ਹੈ ਕਿ ਮੋਹਨ ਸਿੰਘ ਦੀਆਂ ਤਿੰਨ ਧੀਆਂ ਤੇ ਇੱਕ ਪੁੱਤਰ ਸੀ। ਉਸ ’ਤੇ ਪੰਜ-ਸੱਤ ਲੱਖ ਰੁਪਏ ਦਾ ਕਰਜ਼ਾ ਵੀ ਸੀ। ਸ਼ੱਕ ਕੀਤਾ ਜਾ ਰਿਹਾ ਕਿ ਉਸ ਨੇ ਆਤਮ ਹੱਤਿਆ ਕੀਤੀ ਹੈ। ਲਹਿਰਾ ਸਿਟੀ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਪੁਲੀਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਦੋਵਾਂ ਦੀ ਕੋਈ ਉੱਘ-ਸੁੱਘ ਨਹੀਂ ਲੱਗੀ।
Advertisement
Advertisement