ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਿਰੌਤੀਆਂ ਮੰਗਣ ਵਾਲੇ ਦੋ ਨੌਜਵਾਨ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ

08:00 AM Jun 20, 2024 IST
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਲਿਜਾਂਦੇ ਹੋਏ ਪੁਲੀਸ ਮੁਲਾਜ਼ਮ।

ਜਸਵੰਤ ਜੱਸ
ਫਰੀਦਕੋਟ, 19 ਜੂਨ
ਸਥਾਨਕ ਪੁਲੀਸ ਨੇ ਅੱਜ ਪਿੰਡ ਢੈਪਈ ਦੀ ਨਹਿਰ ’ਤੇ ਪੁਲੀਸ ਮੁਕਾਬਲੇ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਮੁਕਾਬਲੇ ਦੌਰਾਨ ਦੋਵਾਂ ਨੌਜਵਾਨਾਂ ਦੇ ਗੋਲੀਆਂ ਲੱਗੀਆਂ ਹਨ। ਪੁਲੀਸ ਟੀਮ ਨੇ ਮੁਕਾਬਲੇ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਇਲਾਜ ਲਈ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ’ਚ ਦਾਖਲ ਕਰਵਾਇਆ।
ਜਾਣਕਾਰੀ ਅਨੁਸਾਰ ਸੀਆਈਏ ਸਟਾਫ ਫਰੀਦਕੋਟ ਨੂੰ ਸੂਚਨਾ ਮਿਲੀ ਸੀ ਕਿ ਪਰਮਿੰਦਰ ਸਿੰਘ ਅਤੇ ਹੈਪੀ ਸਿੰਘ ਜੋ ਫਰੌਤੀਆਂ ਤੇ ਲੁੱਟਾਂ ਖੋਹਾਂ ਦੇ ਕੇਸਾਂ ਵਿੱਚ ਸ਼ਾਮਲ ਹਨ ਅਤੇ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਹਨ। ਸਟਾਫ ਦੀ ਟੀਮ ਨੇ ਜ਼ਿਲ੍ਹਾ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਢੈਪਈ ਦੀ ਨਹਿਰ ’ਤੇ ਪਰਮਿੰਦਰ ਸਿੰਘ ਉਰਫ਼ ਚਿੜੀ ਅਤੇ ਹੈਪੀ ਨੂੰ ਘੇਰ ਲਿਆ। ਇਸ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਅੱਗੋਂ ਪੁਲੀਸ ਟੀਮ ਉੱਪਰ ਗੋਲੀਆਂ ਚਲਾ ਦਿੱਤੀਆਂ। ਪੁਲੀਸ ਵੱਲੋਂ ਜਵਾਬੀ ਗੋਲੀਆਂ ਚਲਾਉਣ ਮਗਰੋਂ ਪਰਮਿੰਦਰ ਸਿੰਘ ਅਤੇ ਹੈਪੀ ਦੇ ਗੋਲੀਆਂ ਵੱਜੀਆਂ। ਮਗਰੋਂ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਦਾ ਇਲਾਜ ਮੁਕੰਮਲ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਅਬੋਹਰ ਦੇ ਇੱਕ ਵਪਾਰੀ ’ਤੇ ਕੋਟਕਪੂਰਾ ਸ਼ਹਿਰ ਵਿੱਚ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਇਹ ਗੋਲੀਆਂ ਪਰਮਿੰਦਰ ਸਿੰਘ ਅਤੇ ਹੈਪੀ ਸਿੰਘ ਵੱਲੋਂ ਹੀ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਇਲਾਕੇ ਵਿੱਚ ਹੋਰ ਵੀ ਲੁੱਟਾਂ ਖੋਹਾਂ ਅਤੇ ਫਿਰੌਤੀਆਂ ਦੇ ਮਾਮਲਿਆਂ ਵਿੱਚ ਸ਼ਾਮਲ ਹਨ।

Advertisement

Advertisement