ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ

07:57 AM Aug 03, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 2 ਅਗਸਤ
ਇੱਥੇ ਤਿੰਨ ਦਿਨਾਂ ’ਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਦੋਵਾਂ ’ਚੋਂ ਇਕ ਦੀ ਲਾਸ਼ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸਮਾਧਭਾਈ ਦੀ ਅਨਾਜ ਮੰਡੀ ’ਚੋਂ ਤੇ ਦੂਜੇ ਦੀ ਲਾਸ਼ ਸ਼ਹਿਰ ਦੇ ਨੇਚਰ ਪਾਰਕ ਦੀਆਂ ਝਾੜੀਆਂ ’ਚੋਂ ਬਰਾਮਦ ਹੋਈ ਹੈ।
ਬਾਘਾਪੁਰਾਣਾ ਪੁਲੀਸ ਨੇ ਰਾਜਪਾਲ ਸਿੰਘ (28) ਵਾਸੀ ਪਿੰਡ ਸਮਾਧਭਾਈ ਦੀ ਮੌਤ ਦੇ ਮਾਮਲੇ ’ਚ ਚਾਰ ਨੌਜਵਾਨਾਂ ਲਖਵੀਰ ਸਿੰਘ ਉਰਫ਼ ਬਿੱਲਾ, ਗੁਰਦੀਪ ਸਿੰਘ ਉਰਫ਼ ਦੀਪਾ, ਗੁਰਮੀਤ ਸਿੰਘ ਉਰਫ਼ ਗੋਪੀ ਅਤੇ ਕੇਵਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਜਪਾਲ ਦੇ ਪਿਤਾ ਜਸਕਰਨ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਬੀਤੀ 30 ਜੁਲਾਈ ਨੂੰ ਪਿੰਡ ਦੇ ਸਾਬਕਾ ਸਰਪੰਚ ਨੇ ਉਨ੍ਹਾਂ ਨੂੰ ਦੱਸਿਆ ਕਿ ਰਾਜਪਾਲ ਅਨਾਜ ਮੰਡੀ ਵਿੱਚ ਬੇਹੋਸ਼ੀ ਦੀ ਹਾਲਤ ’ਚ ਪਿਆ ਹੈ। ਉਨ੍ਹਾਂ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਉਨ੍ਹਾਂ ਦੇ ਪੁੱਤ ਨੂੰ ਅਨਾਜ ਮੰਡੀ ਵਿੱਚ ਲਿਜਾ ਕੇ ਨਸ਼ੇ ਦਾ ਟੀਕਾ ਲਾਇਆ ਅਤੇ ਉਸ ਦੀ ਸਿਹਤ ਵਿਗੜਨ ਮਗਰੋਂ ਉਹ ਉਸ ਨੂੰ ਉਥੇ ਛੱਡ ਕੇ ਭੱਜ ਗਏ। ਪੁਲੀਸ ਨੇ ਮੁਢਲੀ ਤਫ਼ਤੀਸ਼ ਮਗਰੋਂ ਕੇਸ ਦਰਜ ਕਰ ਕੇ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸੇ ਤਰ੍ਹਾਂ ਨੇਚਰ ਪਾਰਕ ਦੀਆਂ ਝਾੜੀਆਂ ’ਚੋਂ ਇਕ ਹੋਰ ਨੌਜਵਾਨ ਦੀ ਲਾਸ਼ ਮਿਲੀ ਹੈ। ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਮੌਤ ਦਾ ਕਾਰਨ ਵੀ ਨਸ਼ਾ ਹੀ ਹੈ। ਲੋਕਾਂ ਨੇ ਪੁਲੀਸ ਤੋਂ ਇਲਾਕੇ ’ਚੋਂ ਨਸ਼ਾ ਖ਼ਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ।

Advertisement

Advertisement
Advertisement