ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰ ਨਹਿਰ ’ਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ

08:43 AM Jun 28, 2024 IST
ਮ੍ਰਿਤਕ ਨੌਜਵਾਨਾਂ ਦੀਆਂ ਫਾਈਲ ਫੋਟੋਆਂ।

ਐੱਨਪੀ ਧਵਨ
ਪਠਾਨਕੋਟ, 27 ਜੂਨ
ਇਥੋਂ ਦੇ ਕਾਠ ਵਾਲਾ ਪੁਲ ’ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਜਤ ਕੁਮਾਰ (28) ਵਾਸੀ ਅਕਾਲਗੜ੍ਹ ਅਤੇ ਰਣਜੀਤ ਉਰਫ ਜੀਵਨ (32) ਵਾਸੀ ਜਮਾਲਪੁਰ ਵਜੋਂ ਹੋਈ ਹੈ।
ਜ਼ਖ਼ਮੀਆਂ ਵਿੱਚ ਕੇਤਨ ਚੌਧਰੀ ਅਤੇ ਅਭਿਸ਼ੇਸ਼ ਦੋਵੇਂ ਵਾਸੀ ਮੁਹੱਲਾ ਬੱਜਰੀ ਕੰਪਨੀ ਪਠਾਨਕੋਟ, ਸੁਸ਼ਾਂਤ ਸੈਣੀ ਵਾਸੀ ਮੁਹੱਲਾ ਸ਼ਾਸਤਰੀ ਨਗਰ ਪਠਾਨਕੋਟ ਅਤੇ ਉਦੈ ਸਿੰਘ ਵਾਸੀ ਤਾਜਪੁਰ ਮੰਝੀਰੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਬੀਤੀ ਰਾਤ ਛੇ ਦੋਸਤ ਕਾਰ ਵਿੱਚ ਇਕ ਪਾਰਟੀ ਤੋਂ ਆਪਣੇ ਘਰ ਪਰਤ ਰਹੇ ਸਨ ਤੇ ਜਦੋਂ ਕਾਠ ਵਾਲਾ ਪੁਲ ਨੇੜੇ ਉਨ੍ਹਾਂ ਦੀ ਕਾਰ ਪੁੱਜੀ ਤਾਂ ਉਹ ਬੇਕਾਬੂ ਹੋ ਕੇ ਨਹਿਰ ’ਚ ਜਾ ਡਿੱਗੀ।

Advertisement

ਸੜਕ ਹਾਦਸੇ ਵਿੱਚ ਦੋ ਨੌਜਵਾਨ ਹਲਾਕ

ਹਾਦਸੇ ’ਚ ਨੁਕਸਾਨੀ ਕਾਰ।

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਇੱਥੋਂ ਥੋੜ੍ਹੀ ਦੂਰ ਪਟਿਆਲਾ ਪਿਹੋਵਾ ਰਾਜ ਮਾਰਗ ’ਤੇ ਪਿੰਡ ਅਕਬਰਪੁਰ ਅਫਗਾਨਾ ਨੇੜੇ ਇੱਕ ਬੀਐੱਮਡਬਲਿਊ ਕਾਰ ਅਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੰਦੀਪ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ। ਥਾਣਾ ਜੁਲਕਾਂ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਕੈਂਟਰ ਚਾਲਕ ਓਮ ਪ੍ਰਕਾਸ਼ ਵਾਸੀ ਪਿੰਡ ਮੀਰਾਂਪੁਰ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Advertisement