For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਦੋ ਨੌਜਵਾਨ ਹਲਾਕ

08:13 AM Aug 24, 2024 IST
ਸੜਕ ਹਾਦਸੇ ਵਿੱਚ ਦੋ ਨੌਜਵਾਨ ਹਲਾਕ
Advertisement

ਟ੍ਰਿਬਿਊਨ ਨਿਊਜ਼ ਸਰਵਿਸ/ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਅਗਸਤ
ਥਾਣਾ ਡਿਵੀਜ਼ਨ ਨੰਬਰ 2 ਦੇ ਇਲਾਕੇ ਚੀਮਾ ਚੌਕ ਪੁਲ ’ਤੇ ਕਾਰ ਸਵਾਰ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਫੇਟ ਮਾਰ ਦਿੱਤੇ ਜਾਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਵਿਸ਼ਵਕਰਮਾ ਕਲੋਨੀ ਵਾਸੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਰਾਮ ਸਿੰਘ (27) ਅਤੇ ਉਸ ਦਾ ਦੋਸਤ ਬਨਵਾਰੀ ਕਸ਼ਿਅਪ (25) ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ ਕਿ ਚੀਮਾ ਚੌਕ ਪੁਲ ’ਤੇ ਬਰੀਜ਼ਾ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਫੇਟ ਮਾਰੀ ਜਿਸ ਨਾਲ ਮੋਟਰਸਾਈਕਲ ਸਵਾਰ ਹੇਠਾਂ ਡਿੱਗ ਪਏ ਤੇ ਗੰਭੀਰ ਜ਼ਖ਼ਮੀ ਹੋ ਗਏ। ਇਸ ਕਾਰਨ ਬਨਵਾਰੀ ਕਸ਼ਿਅਪ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਜ਼ਖ਼ਮੀ ਹੋਏ ਸੁਖਰਾਮ ਸਿੰਘ ਨੂੰ ਨਿਊਰੋ ਲਾਈਫ ਹਸਪਤਾਲ ਕਿਚਲੂ ਨਗਰ ਲਿਜਾਇਆ ਗਿਆ ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮੁਲਜ਼ਮ ਕਾਰ ਚਾਲਕ ਫ਼ਰਾਰ ਹੋ ਗਿਆ। ਹੌਲਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਬਰੀਜ਼ਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement
Advertisement
Author Image

sukhwinder singh

View all posts

Advertisement