For the best experience, open
https://m.punjabitribuneonline.com
on your mobile browser.
Advertisement

ਮਾਛੀਵਾੜਾ ਵਿੱਚ ਸੜਕ ਹਾਦਸੇ ’ਚ ਦੋ ਨੌਜਵਾਨ ਹਲਾਕ

08:43 AM Jun 06, 2024 IST
ਮਾਛੀਵਾੜਾ ਵਿੱਚ ਸੜਕ ਹਾਦਸੇ ’ਚ ਦੋ ਨੌਜਵਾਨ ਹਲਾਕ
ਹਰਸ਼ਦੀਪ ਸਿੰਘ, ਗੁਰਵਿੰਦਰ ਸਿੰਘ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 5 ਜੂਨ
ਇੱਥੇ ਸਮਰਾਲਾ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਹਰਸ਼ਦੀਪ ਸਿੰਘ (24) ਵਾਸੀ ਸੈਂਸੋਵਾਲ ਕਲਾਂ ਅਤੇ ਗੁਰਵਿੰਦਰ ਸਿੰਘ (20) ਉਰਫ਼ ਰਵੀ ਵਾਸੀ ਰਹੀਮਾਬਾਦ ਖੁਰਦ ਦੀ ਮੌਤ ਹੋ ਗਈ ਜੋ ਕਿ ਆਪਸ ਵਿਚ ਦੋਸਤ ਸਨ। ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਤੇ ਗੁਰਵਿੰਦਰ ਸਿੰਘ ਮੋਟਰਸਾਈਕਲ ’ਤੇ ਸਮਰਾਲਾ ਵੱਲੋਂ ਮਾਛੀਵਾੜਾ ਵੱਲ ਆ ਰਹੇ ਸਨ ਕਿ ਨਿਰੰਕਾਰੀ ਭਵਨ ਨੇੜੇ ਉਨ੍ਹਾਂ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰੀ ਜਿਸ ਕਾਰਨ ਇਹ ਦੋਵੇਂ ਸੜਕ ’ਤੇ ਜਾ ਡਿੱਗੇ ਅਤੇ ਜ਼ਖ਼ਮੀ ਹੋ ਗਏ। ਅੱਜ ਤੜਕੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਸੜਕ ਕਿਨਾਰੇ ਡਿੱਗੇ ਹੋਇਆਂ ਨੂੰ ਰਾਹਗੀਰਾਂ ਨੇ ਦੇਖਿਆ ਜਿਨ੍ਹਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਸਹਾਇਕ ਥਾਣੇਦਾਰ ਪਵਨਜੀਤ ਮੌਕੇ ’ਤੇ ਪਹੁੰਚੇ ਅਤੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਹਰਸ਼ਦੀਪ ਸਿੰਘ ਤੇ ਗੁਰਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਪੁਲੀਸ ਵਲੋਂ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਕਰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਜਦਕਿ ਅਣਪਛਾਤੇ ਵਾਹਨ ਤੇ ਉਸ ਦੇ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨ ਹਰਸ਼ਦੀਪ ਸਿੰਘ ਵਿਆਹਿਆ ਹੋਇਆ ਸੀ ਜਦਕਿ ਗੁਰਵਿੰਦਰ ਸਿੰਘ ਅਜੇ ਕੁਆਰਾ ਸੀ ਅਤੇ ਮਾਪੇ ਉਸ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ। ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਤ ਕਾਰਨ ਪਿੰਡ ਸੈਂਸੋਵਾਲ ਕਲਾਂ ਅਤੇ ਰਹੀਮਾਬਾਦ ਖੁਰਦ ਵਿਚ ਵੀ ਸੋਗ ਦੀ ਲਹਿਰ ਛਾਈ ਹੋਈ ਹੈ।

Advertisement

ਸੜਕ ਹਾਦਸੇ ਵਿੱਚ ਦੋ ਵਾਹਨ ਨੁਕਸਾਨੇ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਦੋ ਵਾਹਨ ਨੁਕਸਾਨੇ ਗਏ। ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਸੰਦੀਪ ਸਿੰਘ ਵਾਸੀ ਜੀਕੇ ਐਨਕਲੇਵ ਜੱਵਦੀ ਨੇ ਦੱਸਿਆ ਕਿ ਉਹ ਆਪਣੀ ਕਾਰ ਵਿੱਚ ਐਮਜੀ ਮੋਟਰ ਸਾਹਮਣੇ ਇੰਡੀਅਨ ਪੈਟਰੋਲ ਪੰਪ ਪਾਸ ਪੁੱਜਾ ਤਾਂ ਪਿੰਡ ਖਨੌੜਾ ਜ਼ਿਲ੍ਹਾ ਹੁਸ਼ਿਆਰਪੁਰ ਵਾਸੀ ਸਿਮਰਨਦੀਪ ਸਿੰਘ ਨੇ ਆਪਣਾ ਟਰੱਕ ਅਣਗਿਹਲੀ ਨਾਲ ਚਲਾ ਕੇ ਗੱਡੀ ਵਿੱਚ ਮਾਰਿਆ। ਏਅਰ ਬੈਗ ਖੁੱਲਣ ਕਾਰਨ ਉਸ ਦਾ ਬਚਾਅ ਹੋ ਗਿਆ, ਪਰ ਗੱਡੀ ਕਾਫ਼ੀ ਨੁਕਸਾਨੀ ਗਈ। ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਮੇਹਰਬਾਨ ਦੀ ਪੁਲੀਸ ਨੂੰ ਹਰਪਾਲ ਸਿੰਘ ਵਾਸੀ ਪਿੰਡ ਜਗੀਰਪੁਰ ਨੇ ਦੱਸਿਆ ਕਿ ਉਸ ਨੇ ਆਪਣੀ ਕਾਰ ਪਿੰਡ ਗੌਸਗੜ੍ਹ ਵਿਖੇ ਆਪਣੇ ਦੋਸਤ ਦੇ ਘਰ ਬਾਹਰ ਖੜ੍ਹੀ ਕੀਤੀ ਸੀ। ਇਸ ਦੌਰਾਨ ਇੱਕ ਟਿੱਪਰ ਦੇ ਚਾਲਕ ਨੇ ਆਪਣਾ ਟਿੱਪਰ ਤੇਜ਼ ਰਫ਼ਤਾਰੀ ਨਾਲ ਚਲਾ ਕੇ ਕਾਰ ਵਿੱਚ ਟੱਕਰ ਮਾਰ ਦਿੱਤੀ। ਹੌਲਦਾਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸੋਹਨ ਸਿੰਘ ਵਾਸੀ ਸਸਰਾਲੀ ਕਲੋਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Author Image

joginder kumar

View all posts

Advertisement