ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਤੀਜਾ ਗੰਭੀਰ ਜ਼ਖ਼ਮੀ

09:33 AM Oct 13, 2024 IST

ਪ੍ਰਭੂ ਦਿਆਲ
ਸਿਰਸਾ, 12 ਅਕਤੂਬਰ
ਰਾਜਸਥਾਨ ਦੇ ਸਾਲਾਸਰ ਧਾਮ ਮੱਥਾ ਟੇਕਣ ਜਾ ਰਹੇ ਦੋ ਸ਼ਰਧਾਲੂਆਂ ਦੀ ਕਾਰ ਦੀ ਫੇਟ ਲੱਗਣ ਕਾਰਨ ਮੌਤ ਹੋ ਗਈ, ਜਦੋਂ ਕਿ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੇਹਾਂ ਪੋਸਟਮਾਰਟਮ ਮਗਰੋਂ ਵਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਬੇਗੂ ਰੋਡ ਵਾਸੀ ਅਮਿਤ ਡਾਗ (35), ਮੋਹਿਤ (33) ਵਾਸੀ ਅਗਰਸੈਨ ਕਾਲੋਨੀ ਅਤੇ ਅਮਿਤ ਸ਼ਰਮਾ ਵਾਸੀ ਕੰਗਣਪੁਰ ਰੋੜ, ਸਿਰਸਾ ਲੰਘੀ ਰਾਤ ਪੈਦਲ ਸਾਲਾਸਰ ਧਾਮ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਹ ਨੇਜੀਆਖੇੜਾ ਪਿੰਡ ਨੇੜੇ ਪੁੱਜੇ ਤਾਂ ਕਾਰ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਤਿੰਨਾਂ ਨੂੰ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਮਿਤ ਡਾਗ ਤੇ ਮੋਹਿਤ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement