ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਦੋ ਨੌਜਵਾਨ ਹਲਾਕ

08:49 AM Oct 19, 2023 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਕਤੂਬਰ
ਦਿੱਲੀ ਦੇ ਮੰਗੋਲਪੁਰੀ ਫਲਾਈਓਵਰ ’ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਨਿ੍ਹਾਂ ਦੀ ਪਛਾਣ ਹਿਮਾਂਸ਼ੂ ਅਤੇ ਪ੍ਰਿਯਾਂਸ਼ੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਤੇਜ਼ ਰਫ਼ਤਾਰ ਵੈਨ ਵੱਲੋਂ ਇੱਕ ਸਕੂਟਰ ਵਿੱਚ ਟੱਕਰ ਮਾਰਨ ਕਾਰਨ ਵਾਪਰਿਆ। ਇਸ ਦੌਰਾਨ ਸਕੂਟਰ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗੋਲਪੁਰੀ ਪੁਲ ਦੇ ਹੇਠਾਂ ਰਿੰਗ ਰੋਡ ’ਤੇ ਸੀਐੱਨਜੀ ਪੰਪ ਨੇੜੇ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ’ਤੇ ਜਦੋਂ ਤੱਕ ਪੁਲੀਸ ਘਟਨਾ ਵਾਲੇ ਸਥਾਨ ’ਤੇ ਪੁੱਜੀ ਤਾਂ ਉਦੋਂ ਤੱਕ ਨੌਜਵਾਨਾਂ ਦੀ ਸਿਰ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਚੁੱਕੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਵੈਨ ਚਾਲਕ ਨੇ ਉਸ ਵੇਲੇ ਸਕੂਟੀ ਨੂੰ ਟੱਕਰ ਮਾਰ ਦਿੱਤੀ ਜਦੋਂ ਉਹ ਯੂ-ਟਰਨ ਲੈ ਰਿਹਾ ਸੀ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਘਟਨਾ ਵਾਲੀ ਥਾਂ ਤੋਂ ਫਰਾਰ ਹੋਏ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Advertisement

ਸੜਕ ਹਾਦਸੇ ਵਿੱਚ ਇਕ ਮੌਤ

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਇੱਥੇ ਵਾਪਰੇ ਸੜਕ ਹਾਦਸੇ ਵਿੱਚ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ੰਕਰ ਨੇ ਕਿਹਾ ਕਿ ਉਹ ਬਾਬੇ ਦਾ ਐੱਨਐੱਚ-1 ਢਾਬੇ ’ਤੇ ਨੌਕਰੀ ਕਰਦਾ ਹੈ। ਅੱਜ ਸਵੇਰੇ ਜਦੋਂ ਉਹ ਤੇ ਉਸ ਦਾ ਸਾਥੀ ਕਿਸ਼ਨ ਕੁਮਾਰ ਢਾਬੇ ਦੇ ਬਾਹਰ ਗੱਡੀਆਂ ਪਾਰਕਿੰਗ ਕਰਵਾ ਰਹੇ ਸਨ ਤਾਂ ਇਕ ਅਣਪਛਾਤਾ ਵਿਅਕਤੀ ਜੋ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਪਿਛਲੇ ਇਕ ਮਹੀਨੇ ਤੋਂ ਉਨ੍ਹਾਂ ਦੇ ਢਾਬੇ ’ਤੇ ਖਾਣਾ ਖਾਣ ਲਈ ਆਉਂਦਾ ਜਾਂਦਾ ਸੀ। ਅੱਜ ਸਵੇਰੇ ਜਦ ਉਹ ਵਿਅਕਤੀ ਸਾਹਮਣੇ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਅਣਪਛਾਤੇ ਵਾਹਨ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement